Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਵੱਲੋਂ 11 ਲੋਕਾਂ ਦੀ ਜਾਨ ਬਚਾਉਣ ਵਾਲੀ ਪੁਲਿਸ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 11 ਲੋਕਾਂ ਦੀ ਜਾਨ ਬਚਾਉਣ ਵਾਲੀ ਪੁਲਿਸ ਪੀ.ਸੀ.ਆਰ ਟੀਮ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿੱਚ ਨਾਹਰ ਵਿੱਚ ਡੁੱਬ ਰਹੀ ਕਾਰ ਤੋਂ 11 ਲੋਕਾਂ ਦੀ ਜਾਨ ਬਚਾਉਣ ਵਾਲੀ ਪੁਲਿਸ ਪੀ.ਸੀ.ਆਰ ਟੀਮ ਨੂੰ ਬੀਤੇ ਦਿਨ ਆਪਣੇ ਚੰਡੀਗੜ੍ਹ ਨਿਵਾਸ ‘ਤੇ ਸਨਮਾਨਿਤ ਕੀਤਾ। ਟੀਮ ਦੇ ਚਾਰ ਮੈਂਬਰ, ਏ.ਐਸ.ਆਈ ਰਜਿੰਦਰ ਸਿੰਘ, ਏ.ਐਸ.ਆਈ ਨਰਿੰਦਰ ਸਿੰਘ, ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਅਤੇ ਲੇਡੀ ਕਾਂਸਟੇਬਲ ਹਰਪਾਲ ਕੌਰ ਨੂੰ ਆਜ਼ਾਦੀ ਦਿਵਸ ‘ਤੇ ‘ਮੁੱਖ ਮੰਤਰੀ ਰਕਸ਼ਕ ਮੈਡਲ’ ਨਾਲ ਸਨਮਾਨਿਤ ਕੀਤਾ ਜਾਵੇਗਾ। ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ, ਉਹ ਮੌਕੇ ‘ਤੇ ਪਹੁੰਚੇ ਅਤੇ ਤੈਰਨਾ ਨਾ ਆਉਣ ਦੇ ਬਾਵਜੂਦ ਨਹਿਰ ਵਿੱਚ ਛਾਲ ਮਾਰ ਦਿੱਤੀ। ਏ.ਐਸ.ਆਈ ਨਰਿੰਦਰ ਨੇ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਬੱਚਿਆਂ ਅਤੇ ਔਰਤਾਂ ਨੂੰ ਬਾਹਰ ਕੱਢਿਆ। ਸਾਰਿਆਂ ਨੇ ਰੱਸੀ ਦੀ ਮਦਦ ਨਾਲ ਆਪਣੀ ਜਾਨ ਬਚਾਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments