HomePunjabਮੁੱਖ ਮੰਤਰੀ ਭਗਵੰਤ ਮਾਨ ਪਟਵਾਰੀਆਂ ਨੂੰ ਦੇਣ ਜਾ ਰਹੇ ਹਨ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਪਟਵਾਰੀਆਂ ਨੂੰ ਦੇਣ ਜਾ ਰਹੇ ਹਨ ਵੱਡਾ ਤੋਹਫ਼ਾ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਪਟਵਾਰੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ, ਜਿਸ ਦੀ ਖ਼ੁਸ਼ਖ਼ਬਰੀ CM ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਤੁਹਾਡੇ ਨਾਲ ਖ਼ੁਸ਼ਖ਼ਬਰੀ ਸਾਂਝੀ ਕਰਨ ਜਾ ਰਹੇ ਹਨ। ਪੰਜਾਬ ਸਰਕਾਰ 8 ਸਤੰਬਰ ਨੂੰ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੀ ਹੈ, ਜਿਸ ਲਈ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਨਵੇਂ ਹੱਥਾਂ ਵਿਚ ਨਵੀਆਂ ਕਲਮਾਂ ਨਾਲ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਹੋਵੇਗੀ। ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਨਵੇਂ ਪਟਵਾਰੀਆਂ ਦੀ ਭਰਤੀ ਦਾ ਵੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਵੀ ਜਾਰੀ ਕੀਤਾ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments