Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤੇ ਵੱਡੇ ਐਲਾਨ 

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤੇ ਵੱਡੇ ਐਲਾਨ 

ਚੰਡੀਗੜ੍ਹ : ਹਸਪਤਾਲ ਤੋਂ ਹੀ ਪੰਜਾਬ ਕੈਬਨਿਟ ਦੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਕੁਝ ਘੰਟਿਆਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕ ਵਿੱਚ ਕਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਰਾਹਤ ਪੈਕੇਜ ਦਾ ਵੇਰਵਾ ਦਿੰਦੇ ਹੋਏ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ, ਜਿਸਦਾ ਉਦੇਸ਼ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਲੋਕਾਂ ਨੂੰ ਉਭਾਰਨਾ ਹੈ।

ਕਿਸਾਨਾਂ ਅਤੇ ਪ੍ਰਭਾਵਿਤਾਂ ਲਈ ਵੱਡੇ ਐਲਾਨ :

  1. ‘ਜਿਸ ਦਾ ਖੇਤ, ਉਸ ਦੀ ਰੇਤ’: ਸਭ ਤੋਂ ਵੱਡਾ ਐਲਾਨ ਇਹ ਹੈ ਕਿ ਹੁਣ ਹੜ੍ਹਾਂ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਜਮ੍ਹਾ ਹੋਈ ਰੇਤ ‘ਤੇ ਕਿਸਾਨ ਦਾ ਹੱਕ ਹੋਵੇਗਾ। ਕਿਸਾਨ ਇਸ ਰੇਤ ਨੂੰ ਵੇਚ ਕੇ ਆਪਣੇ ਆਪ ਨੂੰ ਵਿੱਤੀ ਤੌਰ ‘ਤੇ ਮੁਆਵਜ਼ਾ ਦੇ ਸਕਣਗੇ।
  2. ਫ਼ਸਲਾਂ ਦੇ ਨੁਕਸਾਨ ਲਈ ਮੁਆਵਜ਼ਾ: ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਉਨ੍ਹਾਂ ਨੂੰ ਪ੍ਰਤੀ ਏਕੜ 20,000 ਰੁਪਏ ਦੀ ਦਰ ਨਾਲ ਮੁਆਵਜ਼ਾ ਦਿੱਤਾ ਜਾਵੇਗਾ।
  3. ਜਾਨ ਗੁਆਉਣ ਵਾਲਿਆਂ ਨੂੰ 4 ਲੱਖ ਰੁਪਏ: ਇਸ ਆਫ਼ਤ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
  4. ਘਰਾਂ ਲਈ ਵਿੱਤੀ ਸਹਾਇਤਾ: ਜਿਨ੍ਹਾਂ ਲੋਕਾਂ ਦੇ ਘਰ ਹੜ੍ਹਾਂ ਵਿੱਚ ਢਹਿ ਗਏ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਘਰ ਬਣਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
  5. ਕਰਜ਼ਿਆਂ ‘ਤੇ 6 ਮਹੀਨਿਆਂ ਦੀ ਛੋਟ: ਕਿਸਾਨਾਂ ਨੂੰ ਉਨ੍ਹਾਂ ਦੇ ਮੌਜੂਦਾ ਕਰਜ਼ਿਆਂ ‘ਤੇ 6 ਮਹੀਨਿਆਂ ਦੀ ਛੋਟ ਦਿੱਤੀ ਗਈ ਹੈ। ਉਨ੍ਹਾਂ ਨੂੰ ਇਨ੍ਹਾਂ 6 ਮਹੀਨਿਆਂ ਲਈ ਕੋਈ ਵਿਆਜ ਨਹੀਂ ਦੇਣਾ ਪਵੇਗਾ।
  6. ਪਸ਼ੂ ਪਾਲਕਾਂ ਨੂੰ ਮਦਦ: ਸਰਕਾਰ ਵੱਲੋਂ ਪਸ਼ੂ ਪਾਲਕਾਂ ਨੂੰ ਵੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਬਿਮਾਰੀਆਂ ਤੋਂ ਬਚਾਅ ਲਈ ਪਸ਼ੂਆਂ ਦਾ ਟੀਕਾਕਰਨ ਵੀ ਸ਼ੁਰੂ ਕੀਤਾ ਜਾਵੇਗਾ।
  7. 1700 ਪਿੰਡਾਂ ਵਿੱਚ ਫੌਗਿੰਗ: ਹੜ੍ਹਾਂ ਤੋਂ ਬਾਅਦ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ, ਸਰਕਾਰ ਵੱਲੋਂ 1700 ਪਿੰਡਾਂ ਵਿੱਚ ਫੌਗਿੰਗ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਰਾਹਤ ਪੈਕੇਜ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਰਾਹਤ ਲੈ ਕੈ ਆਇਆ ਹੈ। ‘ਜਿਸਦਾ ਖੇਤ, ਉਸਦੀ ਰੇਤ’ ਦੇ ਫੈਸਲੇ ਨੂੰ ਖਾਸ ਤੌਰ ‘ਤੇ ਇੱਕ ਇਤਿਹਾਸਕ ਕਦਮ ਮੰਨਿਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments