Homeਪੰਜਾਬਅੰਮ੍ਰਿਤਸਰ 'ਚ ASI ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ...

ਅੰਮ੍ਰਿਤਸਰ ‘ਚ ASI ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ : ਅੰਮ੍ਰਿਤਸਰ ‘ਚ ਏ.ਐਸ.ਆਈ. ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਲਈ ਐਕਸ ਗ੍ਰੇਸ਼ੀਆ ਜਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਏ.ਐੱਸ.ਆਈ. ਹਰਜੀਤ ਸਿੰਘ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਐਚ.ਡੀ.ਐਫ.ਸੀ., ਬੈਂਕ ਦੁਆਰਾ ਪਰਿਵਾਰ ਨੂੰ 1 ਕਰੋੜ ਰੁਪਏ ਦਾ ਵਾਧੂ ਬੀਮਾ ਭੁਗਤਾਨ ਵੀ ਦਿੱਤਾ ਜਾਵੇਗਾ।

ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਟਵੀਟ ਕਰਦੇ ਹੋਏ ਅੰਮ੍ਰਿਤਸਰ ‘ਚ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ ਸਹਾਇਕ ਥਾਣੇਦਾਰ ਹਰਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ। ਉਨ੍ਹਾਂ ਅੱਗੇ ਲਿ ਖਿਆ ਕਿ ਏ.ਐਸ.ਆਈ. ਦੀ ਡਿਊਟੀ ਪ੍ਰਤੀ ਲਗਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸੀ.ਐਮ ਮਾਨ ਨੇ ਅੱਗੇ ਲਿ ਖਿਆ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਮੁਆਵਜ਼ੇ ਵਜੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਐਚ.ਡੀ.ਐਫ.ਸੀ. ਬੈਂਕ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦਾ ਵਾਧੂ ਬੀਮਾ ਵੀ ਦਿੱਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments