Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਲੰਧਰ ਦੌਰਾ, ਪੰਜਾਬ ਪੁਲਿਸ ਦੇ ਜਵਾਨਾਂ...

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਲੰਧਰ ਦੌਰਾ, ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ‘ਮਿਸ਼ਨ ਰੁਜ਼ਗਾਰ’ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਮੁੱਖ ਮੰਤਰੀ 1,746 ਪੁਲਿਸ ਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਮਾਨ ਸਰਕਾਰ ਦੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਪੁਲਿਸ ਵਿਚ 13,092 ਨੌਜਵਾਨਾਂ ਨੂੰ ਭਰਤੀ ਕੀਤਾ ਗਿਆ ਹੈ ਅਤੇ 3,298 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਵੀ ਚੱਲ ਰਹੀ ਹੈ।
ਜ਼ਿਲ੍ਹਾ ਕੇਡਰ ਵਿਚ ਇੰਸਪੈਕਟਰ, ਸਬ-ਇੰਸਪੈਕਟਰ ਅਤੇ ਏ.ਐਸ.ਆਈ. ਦੀਆਂ 1,600 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮਾਨ ਸਰਕਾਰ ਹੁਣ ਤੱਕ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version