Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਪੂਰਥਲਾ ਜ਼ਿਲ੍ਹੇ ਦਾ ਦੌਰਾ, ਹੜ੍ਹ ਪ੍ਰਭਾਵਿਤ ਇਲਾਕਿਆਂ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਪੂਰਥਲਾ ਜ਼ਿਲ੍ਹੇ ਦਾ ਦੌਰਾ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਮੁਆਵਜ਼ਾ ਦੇਵੇਗੀ ਸਰਕਾਰ

ਸੁਲਤਾਨਪੁਰ ਲੋਧੀ : ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਤੂਫ਼ਾਨੀ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਢੰਗ-ਤਰੀਕੇ ਵੀ ਤਲਾਸ਼ੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਰਕੇ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਬਾਕਾਇਦਾ ਨਿਗਰਾਨੀ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮੁਸੀਬਤ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਨਾਲ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ।

ਲੋਕਾਂ ਨੂੰ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਵਿੱਚ ਫਸਲ, ਪਸ਼ੂ, ਘਰ ਆਦਿ ਤੋਂ ਇਲਾਵਾ ਅਜਿਹੇ ਹਰ ਨੁਕਸਾਨ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਹੜ੍ਹ ਕਰਕੇ ਹੋਏ ਨੁਕਸਾਨ ਦਾ ਪਤਾ ਲਗਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਤੋਂ ਜਾਣੂ ਕਰਵਾਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments