Home ਪੰਜਾਬ ਅੱਜ ਧੂਰੀ ਦੇ ਦੌਰੇ ‘ਤੇ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ , ਲੋਕਾਂ...

ਅੱਜ ਧੂਰੀ ਦੇ ਦੌਰੇ ‘ਤੇ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ , ਲੋਕਾਂ ਨੂੰ ਵਿਕਾਸ ਦੇ ਸੌਂਪਣਗੇ ਨਵੇਂ ਤੋਹਫ਼ੇ

0

ਧੂਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਦੇ ਦੌਰੇ ‘ਤੇ ਹੋਣਗੇ, ਜਿੱਥੇ ਉਹ ਲੋਕਾਂ ਨੂੰ ਵਿਕਾਸ ਦੇ ਨਵੇਂ ਤੋਹਫ਼ੇ ਸੌਂਪਣਗੇ। ਇਸ ਦੌਰਾਨ ਮੁੱਖ ਮੰਤਰੀ ਧੂਰੀ ਵਿੱਚ ਇਕ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਨਗੇ, ਜੋ ਇਲਾਕੇ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਗਿਆਨ ਦਾ ਇਕ ਨਵਾਂ ਕੇਂਦਰ ਬਣੇਗਾ।

ਮੁੱਖ ਮੰਤਰੀ ਮਾਨ ਦੇ ਇਸ ਦੌਰੇ ਨੂੰ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਹੋਰ ਮਜ਼ਬੂਤ ਕਦਮ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਹ ਬਰਨਾਲਾ ਵਿੱਚ 8 ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ ਵੀ ਕਰ ਚੁੱਕੇ ਹਨ। ਮੁੱਖ ਮੰਤਰੀ ਦਾ ਸੁਪਨਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਅਜਿਹਾ ਸਿੱਖਣ ਵਾਲਾ ਮਾਹੌਲ ਮਿਲੇ, ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸਫ਼ਲਤਾ ਪ੍ਰਾਪਤ ਕਰ ਸਕਣ।

ਇਸ ਮੌਕੇ ਮੁੱਖ ਮੰਤਰੀ ਧੂਰੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਨੂੰ ਸਹਾਇਤਾ ਵੀ ਵੰਡਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦਾ ਟੀਚਾ ਸਿੱਖਿਆ, ਬੁਨਿਆਦੀ ਢਾਂਚੇ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਟਿਕਾਊ ਤਰੱਕੀ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਧੂਰੀ ਦੇ ਲੋਕਾਂ ਵਿੱਚ ਉਤਸ਼ਾਹ ਅਤੇ ਉਮੀਦ ਦਾ ਮਾਹੌਲ ਦੇਖਿਆ ਗਿਆ। ਇਲਾਕੇ ਦੇ ਲੋਕਾਂ ਦਾ ਮੰਨਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਿਧਾਨ ਸਭਾ ਹਲਕੇ ਵਿੱਚ ਨਿਰੰਤਰ ਵਿਕਾਸ ਲਈ ਵਚਨਬੱਧ ਹਨ ਅਤੇ ਉਨ੍ਹਾਂ ਦੀ ਇਹ ਪਹਿਲ ਨੌਜਵਾਨਾਂ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਇਕ ਮੀਲ ਪੱਥਰ ਸਾਬਤ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version