Homeਖੇਡਾਂਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਖੇਡਾਂ ਵਤਨ ਪੰਜਾਬ ਦੀਆ' (2026) ਦਾ 5...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਖੇਡਾਂ ਵਤਨ ਪੰਜਾਬ ਦੀਆ’ (2026) ਦਾ 5 ਸਤੰਬਰ ਨੂੰ ਬਠਿੰਡਾ ‘ਚ ਕਰਨਗੇ ਉਦਘਾਟਨ

ਬਠਿੰਡਾ: ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆ’ (2026) ਦੀਆਂ ਤਿਆਰੀਆਂ ਸਬੰਧੀ ਇੱਕ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਤੋਂ ਇਨ੍ਹਾਂ ਖੇਡਾਂ ਦਾ ਉਦਘਾਟਨ ਕਰਨਗੇ। ਬਠਿੰਡਾ ਜ਼ਿਲ੍ਹਾ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕਰੇਗਾ, ਜਿਸ ਵਿੱਚ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਵਿਸ਼ੇਸ਼ ਮਾਰਚ ਪਾਸਟ ਵਿੱਚ ਹਿੱਸਾ ਲੈਣਗੇ।

ਉਨ੍ਹਾਂ ਖੇਡ ਵਿਭਾਗ ਨੂੰ ਹਦਾਇਤ ਕੀਤੀ ਕਿ ਸਟੇਡੀਅਮ ਵਿੱਚ ਟਰੈਕ, ਖਿਡਾਰੀਆਂ ਲਈ ਸਹੂਲਤਾਂ, ਪੀਣ ਵਾਲੇ ਪਾਣੀ ਦਾ ਪ੍ਰਬੰਧ ਅਤੇ ਸਫ਼ਾਈ ਵਰਗੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਖੇਡਾਂ ਵਤਨ ਪੰਜਾਬ ਦੀਆ’ ਦੀ ਮਸ਼ਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਦੀ ਲੰਘਦੀ ਹੋਈ ਬਠਿੰਡਾ ਪੁੱਜੇਗੀ, ਜਿੱਥੇ ਇਸ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਕੋਨੇ-ਕੋਨੇ ਵਿੱਚੋਂ ਛੁਪੀ ਹੋਈ ਖੇਡ ਪ੍ਰਤਿਭਾ ਨੂੰ ਬਾਹਰ ਲਿਆਉਣ ਲਈ ਇਹ ਖੇਡਾਂ ਇੱਕ ਵੱਡਾ ਮੰਚ ਹਨ। ਇਸ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਸੰਚਾਲਿਤ ਕਰਨਾ, ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨਾ ਅਤੇ ਇੱਕ ਸਿਹਤਮੰਦ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕਰਨਾ ਹੈ। ਮੀਟਿੰਗ ਵਿੱਚ ਬਠਿੰਡਾ ਦੇ ਉਪ ਮੰਡਲ ਮੈਜਿਸਟਰੇਟ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰਪਾਲ ਸਿੰਘ ਅਤੇ ਹੋਰ ਵਿਭਾਗਾਂ ਦੇ ਮੁਖੀ ਤੇ ਕਰਮਚਾਰੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments