Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂਗ੍ਰਾਮ ਜੇਲ੍ਹ ‘ਚ ਬੰਦ ਸੰਜੀਵ ਅਰੋੜਾ ਨਾਲ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂਗ੍ਰਾਮ ਜੇਲ੍ਹ ‘ਚ ਬੰਦ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ

0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂਗ੍ਰਾਮ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਦਿੱਲੀ ਪਹੁੰਚ ਚੁੱਕੇ ਹਨ। ਸਿਆਸੀ ਅਤੇ ਕਾਨੂੰਨੀ ਸਥਿਤੀ ਦਰਮਿਆਨ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਸੰਜੀਵ ਅਰੋੜਾ ਈ.ਡੀ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। ਈਡੀ ਨੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਛਾਪਾ ਮਾਰ ਕੇ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ।

ਬਾਅਦ ਵਿਚ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਮੁਲਾਕਾਤ ਕਰ ਚੁੱਕੇ ਹਨ। ਸੰਜੀਵ ਅਰੋੜਾ ਦੀ ਕਾਨੂੰਨੀ ਟੀਮ ਉਨ੍ਹਾਂ ਦੀ ਜ਼ਮਾਨਤ ਦੀ ਮੰਗ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version