Home ਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਬਰੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਬਰੀ ਕਰਨ ਦੇ ਅਦਾਲਤ ਦੇ ਫ਼ੈਸਲੇ ‘ਤੇ ਦਿੱਤੀ ਪਹਿਲੀ ਪ੍ਰਤੀਕਿਰਿਆ

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਬਰੀ ਕਰਨ ਦੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ‘ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਸੱਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ।

ਦੱਸ ਦੇਈਏ ਕਿ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਵੱਲੋਂ ਦਾਇਰ ਦਿੱਲੀ ਸ਼ਰਾਬ ਘੁਟਾਲੇ ਵਿੱਚ ਆਪ ਮੁਖੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਸੁਣ ਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀਆਂ ਅੱਖਾਂ ਹੰਝੂਆਂ ਨਾਲ ਭਰ ਗਈਆਂ।

NO COMMENTS

LEAVE A REPLY

Please enter your comment!
Please enter your name here

Exit mobile version