Home ਪੰਜਾਬ ਮੋਹਾਲੀ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਸੰਦੇਸ਼: ਨੌਜਵਾਨ ਬਣਨ ਰੁਜ਼ਗਾਰ ਦੇ...

ਮੋਹਾਲੀ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਸੰਦੇਸ਼: ਨੌਜਵਾਨ ਬਣਨ ਰੁਜ਼ਗਾਰ ਦੇ ਸਿਰਜਣਹਾਰ

0

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਵੱਡਾ ਸੰਦੇਸ਼ ਦਿੰਦਿਆਂ ਉਨ੍ਹਾਂ ਨੂੰ ਨੌਕਰੀ ਲੱਭਣ ਦੀ ਬਜਾਏ ਆਪਣੇ ਖੁਦ ਦੇ ਉੱਦਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਹੈ। ਮੋਹਾਲੀ ਵਿੱਚ ਲੋਕ ਮਿਲਣੀ ਦੌਰਾਨ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੋਤਸਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇੱਕ ਮਜ਼ਬੂਤ ਇਕੋਸਿਸਟਮ ਤਿਆਰ ਕਰ ਰਹੀ ਹੈ, ਜਿੱਥੇ ਨੌਜਵਾਨ ਬਿਨਾਂ ਕਿਸੇ ਡਰ ਜਾਂ ਰੁਕਾਵਟ ਦੇ ਆਪਣੇ ਸਟਾਰਟਅੱਪ ਅਤੇ ਉਦਯੋਗ ਖੜ੍ਹੇ ਕਰ ਸਕਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਲਈ ਵਿਦੇਸ਼ ਜਾਣ ਦੀ ਲੋੜ ਨਹੀਂ ਰਹੇਗੀ, ਕਿਉਂਕਿ ਸੂਬੇ ਵਿੱਚ ਹੀ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ।

ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਹਕੂਮਤਾਂ ਅਕਸਰ ਖਜ਼ਾਨਾ ਖਾਲੀ ਹੋਣ ਦੇ ਬਹਾਨੇ ਬਣਾਉਂਦੀਆਂ ਰਹੀਆਂ, ਜਦਕਿ ਮੌਜੂਦਾ ਸਰਕਾਰ ਨੇ ਸਾਫ਼ ਨੀਅਤ ਅਤੇ ਮਜ਼ਬੂਤ ਇਰਾਦੇ ਨਾਲ ਕੰਮ ਕਰਦਿਆਂ ਆਪਣੇ ਵਾਅਦਿਆਂ ਤੋਂ ਵੀ ਵੱਧ ਕਰ ਕੇ ਦਿਖਾਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਮੱਸਿਆ ਸਿਸਟਮ ਵਿੱਚ ਨਹੀਂ ਸੀ, ਸਗੋਂ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਸੀ, ਜਿਸ ਨੂੰ ਉਨ੍ਹਾਂ ਦੀ ਸਰਕਾਰ ਨੇ ਦੂਰ ਕੀਤਾ ਹੈ।

ਮੋਹਾਲੀ ਦੇ ਸਨੇਟਾ ਪਿੰਡ ਵਿੱਚ ਹੋਈ ਲੋਕ ਮਿਲਣੀ ਦੌਰਾਨ ਉਨ੍ਹਾਂ ਵਿਰੋਧੀ ਧਿਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਉਨ੍ਹਾਂ ਦੇ ਖ਼ਿਲਾਫ਼ ਕੋਈ ਢੁਕਵਾਂ ਮੁੱਦਾ ਨਹੀਂ ਹੈ, ਇਸ ਲਈ ਉਹ ਨਿੱਜੀ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। “ਇਹ ਲੋਕ ਪੰਜਾਬ ਦੀ ਤਰੱਕੀ ਅਤੇ ਆਮ ਆਦਮੀ ਦੀ ਭਲਾਈ ਨੂੰ ਹਜ਼ਮ ਨਹੀਂ ਕਰ ਸਕਦੇ, ਇਸ ਕਰਕੇ ਝੂਠੇ ਦੋਸ਼ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version