ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ । ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ । ਦੱਸ ਦੇਈਏ ਕਿ ਬੀਤੀ ਦਿਨੀ ਵੀ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ । ਉਹ ਬੀਤੇ ਦਿਨੀ ਮੋਗਾ ਵਿੱਚ “ਯੁੱਧ ਨਸ਼ੇ ਵਿਰੁੱਧ ਰੈਲੀ ‘ਚ ਸ਼ਾਮਲ ਹੋਏ ਸਨ । ਫਿਲਹਾਲ ਇਸ ਬਾਰੇ ਫੋਰਟਿਸ ਹਸਪਤਾਲ ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ ।
