ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦ ਦੀ ਚਾਦਰ , ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ ।

ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਸ਼ਾਂਤੀ , ਧਰਮ ਅਤੇ ਮਾਨਵਤਾ ਦੀ ਰਾਖੀ ਲਈ ਦਿੱਤਾ ਗਿਆ ਮਹਾਨ ਬਲੀਦਾਨ ਸਾਨੂੰ ਹਮੇਸ਼ਾ ਸੱਚ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਰਹੇਗਾ ।











