Home ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਦੁਸਹਿਰੇ ਦੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਦੁਸਹਿਰੇ ਦੀਆਂ ਦਿੱਤੀਆਂ ਵਧਾਈਆਂ

0

ਚੰਡੀਗੜ੍ਹ: ਦੇਸ਼ ਭਰ ਦੇ ਨਾਲ-ਨਾਲ ਪੰਜਾਬ ਵਿੱਚ ਵੀ ਦੁਸਹਿਰੇ ਦਾ ਤਿਉਹਾਰ ਬਹੁਤ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਕਿ “ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰੇ ਦੀਆਂ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ। ਇਸ ਤਿਉਹਾਰ ‘ਤੇ, ਆਓ ਅਸੀਂ ਸਾਰੇ ਆਪਣੇ ਅੰਦਰੋਂ ਬੁਰਾਈ ਅਤੇ ਬੁਰੀਆਂ ਆਦਤਾਂ ਨੂੰ ਖਤਮ ਕਰਨ ਅਤੇ ਨੇਕ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਦਾ ਸੰਕਲਪ ਲਈਏ।”

NO COMMENTS

LEAVE A REPLY

Please enter your comment!
Please enter your name here

Exit mobile version