ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਪਟਿਆਲਾ ਵਿਖੇ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ PRTC ਦੇ ਬੇੜੇ ‘ਚ ਸ਼ਾਮਿਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਆਵਾਜਾਈ ਸੁਵਿਧਾਵਾਂ ਵਿੱਚ ਸੁਧਾਰ ਨਹੀਂ, ਸਗੋਂ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਰਾਹਤਭਰਪੂਰ ਯਾਤਰਾ ਦੇਣ ਵੱਲ ਇੱਕ ਵੱਡਾ ਕਦਮ ਹੈ।
ਇਸ ਨਾਲ ਪਬਲਿਕ ਟਰਾਂਸਪੋਰਟ ਮਜ਼ਬੂਤ ਹੋਵੇਗੀ ਤੇ ਨਾਲ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਆਉਣ ਵਾਲੇ ਦਿਨਾਂ ‘ਚ 300 ਤੋਂ ਵੱਧ ਹੋਰ ਬੱਸਾਂ PRTC ਦੇ ਬੇੜੇ ‘ਚ ਸ਼ਾਮਲ ਕੀਤੀਆਂ ਜਾਣਗੀਆਂ। ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਲਗਾਤਾਰ ਅਜੇਹੇ ਉਪਰਾਲੇ ਕੀਤੇ ਜਾ ਰਹੇ ਹਨ, ਜੋ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਲੈ ਕੇ ਜਾ ਰਹੇ ਹਨ।
