Home ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 271 ਨਵੇਂ ਨੌਜਵਾਨਾਂ ਨੂੰ ਦਿੱਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 271 ਨਵੇਂ ਨੌਜਵਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ 271 ਨਵੇਂ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਨਿਯੁਕਤੀ ਪੱਤਰ ਵੰਡੇ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਦੇ 55,201 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਨੌਕਰੀ ਸਿਰਫ਼ ਇੱਕ ਸੁਪਨਾ ਹੁੰਦਾ ਸੀ, ਪਰ ਹੁਣ ਸਿੱਖਿਆ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੀ ਸਿਫਾਰਸ਼ ਜਾਂ ਰਿਸ਼ਵਤ ਦੀ ਲੋੜ ਨਹੀਂ ਹੈ।

ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ “ਦਿਮਾਗ ਨੂੰ ਜਿੰਨਾ ਵੀ ਰਗੜੋਗੇ ਓਨਾ ਹੀ ਤੇਜ਼ ਹੋਵੇਗਾ।” ਪਹਿਲਾਂ ਸਰਕਾਰੀ ਸਕੂਲਾਂ ਨੂੰ ਦਲੀਆ ਖਾਣ ਵਾਲੀਆਂ ਇਮਾਰਤਾਂ ਵਜੋਂ ਜਾਣਿਆ ਜਾਂਦਾ ਸੀ ਅਤੇ ਮਿਡ-ਡੇ-ਮੀਲ ਵਿੱਚ ਸਿਰਫ਼ ਦਲੀਆ ਹੀ ਦਿੱਤਾ ਜਾਂਦਾ ਸੀ। ਪਿਛਲੀਆਂ ਸਰਕਾਰਾਂ ਨੇ ਕਦੇ ਬੱਚਿਆਂ ਦੇ ਭਵਿੱਖ ਬਾਰੇ ਨਹੀਂ ਸੋਚਿਆ, ਪਰ ਹੁਣ ਹਰ ਨੌਜਵਾਨ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version