ਮਲੇਰਕੋਟਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਉਸਾਰੀ ਗਈ 5 ਮੰਜ਼ਿਲਾਂ ਇਮਾਰਤ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ 6.34 ਕਰੋੜ ਰੁਪਏ ਦਾ ਨਾਲ ਪ੍ਰੋਜੈਕਟ ਤਿਆਰ ਕੀਤਾ ਹੈ । ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਜ਼ਾਦੀ ਦੇ 80ਵੇਂ ਦਿਹਾੜੇ ਮੌਕੇ ਧੀਆਂ ਲਈ ਇਹ ਖਾਸ ਤੋਹਫ਼ਾ ਹੈ। ਸਾਡੇ ਲਗਾਤਾਰ ਯਤਨਾਂ ਸਦਕਾ ਅੱਜ ਪੰਜਾਬ ਸਿੱਖਿਆ ‘ਚ ਦੇਸ਼ ਭਰ ‘ਚੋਂ ਪਹਿਲੇ ਨੰਬਰ ‘ਤੇ ਹੈ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਦੇ 882 ਬੱਚਿਆਂ ਦਾ NEET ਅਤੇ 361 ਦਾ JEE ਪਾਸ ਕਰਨਾ ਇਸਦੀ ਵੱਡੀ ਮਿਸਾਲ ਹੈ । ਧੀਆਂ ਦੀ ਪੜ੍ਹਾਈ ਲਗਾਤਾਰ ਜਾਰੀ ਰਹੇ, ਇਸ ਲਈ 15,000 ਤੋਂ ਵੱਧ ਵਿਦਿਆਰਥਣਾਂ ਨੂੰ ਵਿਸ਼ੇਸ਼ ਬੱਸ ਸੇਵਾ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਮਲੇਰਕੋਟਲਾ ਵਾਲਿਆਂ ਲਈ ਵੱਡੀ ਖੁਸ਼ਖ਼ਬਰੀ ਹੈ ਕਿ ਮੈਡੀਕਲ ਕਾਲਜ ਨੂੰ ਕੇਂਦਰ ਤੇ ਪੰਜਾਬ ਵੱਲੋਂ ਪ੍ਰਵਾਨਗੀ ਮਿਲ ਗਈ ਹੈ। ਹੁਣ ਸਿਰਫ ਇਸ ਦਾ ਉਦਘਾਟਨ ਹੀ ਕਰਨਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਪਿਛਲੀ ਮਾਪੇ ਅਧਿਆਪਕ ਮਿਲਣੀ ਵਿੱਚ 24 ਲੱਖ ਮਾਪੇ ਸਕੂਲਾਂ ਵਿੱਚ ਆਪਣੇ ਬੱਚਿਆਂ ਬਾਰੇ ਪੁੱਛਣ ਆਏ ਸਨ।












