Homeਪੰਜਾਬਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਨਤਮਸਤਕ ਹੋਏ । ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।

ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਆਏ ਹਨ। ਉਨ੍ਹਾਂ ਗੁਰੂ ਸਾਹਿਬ ਜੀ ਅੱਗੇ ਪੰਜਾਬ ਦੀ ਤਰੱਕੀ, ਖੁਸ਼ੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਗੁਰੂ ਸਾਹਿਬਾਨ ਦੀ ਪਵਿੱਤਰ ਧਰਤੀ ਹੈ ਅਤੇ ਉਹ ਕਾਮਨਾ ਕਰਦੇ ਹਨ ਕਿ ਗੁਰੂ ਸਾਹਿਬ ਜੀ ਇਸ ਧਰਤੀ ‘ਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਤਰੱਕੀ ਅਤੇ ਖੁਸ਼ਹਾਲੀ ਦੇਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments