Home ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵਜੋਤ ਸਿੱਧੂ ਦੀ ਰਾਜਨੀਤੀ ‘ਚ ਮੁੜ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵਜੋਤ ਸਿੱਧੂ ਦੀ ਰਾਜਨੀਤੀ ‘ਚ ਮੁੜ ਵਾਪਸੀ ‘ਤੇ ਦਿੱਤੀ ਆਪਣੀ ਪ੍ਰਤੀਕਿਰਿਆ

0

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੀ ਪੰਜਾਬ ਦੀ ਰਾਜਨੀਤੀ ਵਿੱਚ ਵਾਪਸੀ ਨੂੰ ਲੈ ਕੇ ਮਾਹੌਲ ਗਰਮਾਉਣਾ ਸ਼ੁਰੂ ਹੋ ਗਿਆ ਹੈ। ਹਾਲ ਹੀ ਵਿੱਚ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ, ਜਿਸ ਨਾਲ ਉਨ੍ਹਾਂ ਦੀ ਰਾਜਨੀਤੀ ਵਿੱਚ ਵਾਪਸੀ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ‘ਤੇ ਪ੍ਰਤੀਕਿਰਿਆ ਦਿੱਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਦੀ ਰਾਜਨੀਤੀ ਵਿੱਚ ਮੁੜ ਪ੍ਰਵੇਸ਼ ‘ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਕੋਈ ਵੀ ਆਪਣੀ ਮਰਜ਼ੀ ਨਾਲ ਰਾਜਨੀਤੀ ਵਿੱਚ ਸ਼ਾਮਲ ਹੋਣ ਜਾਂ ਛੱਡਣ ਲਈ ਸੁਤੰਤਰ ਹੈ। ਉਨ੍ਹਾਂ ਖੁਸ਼ੀ ਪ੍ਰਗਟ ਕੀਤੀ ਕਿ ਸਿੱਧੂ ਨੇ ਇੱਕ ਵਾਰ ਫਿਰ ਆਪਣੇ ਹੋਰ ਹਿੱਤਾਂ ਨੂੰ ਪਾਸੇ ਰੱਖ ਕੇ ਪੰਜਾਬ ‘ਤੇ ਧਿਆਨ ਕੇਂਦਰਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਾਬਕਾ ਕ੍ਰਿਕਟਰ (ਨਵਜੋਤ ਸਿੱਧੂ) ਤੋਂ ਕੁਝ ਵੀ ਨਵਾਂ ਜਾਂ ਬਿਹਤਰ ਉਮੀਦ ਨਹੀਂ ਕੀਤੀ ਜਾ ਸਕਦੀ, ਕਿਉਂਕਿ ਉਨ੍ਹਾਂ ਨੇ ਆਪਣੇ ਪੁਰਾਣੇ ਏਜੰਡੇ ਨੂੰ ਦੁਹਰਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ ਹੈ। ਉਨ੍ਹਾਂ ਕ੍ਰਿਕਟਰ ਤੋਂ ਰਾਜਨੀਤੀ ਵਿੱਚ ਆਏ ਨਵਜੋਤ ਸਿੰਘ ਸਿੰਧੂ ਨੂੰ ਆਪਣਾ ਨਵਾਂ ਰਾਜਨੀਤਿਕ ਸਫ਼ਰ ਸ਼ੁਰੂ ਕਰਨ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ।

NO COMMENTS

LEAVE A REPLY

Please enter your comment!
Please enter your name here

Exit mobile version