Home ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ 355 ਨੌਜਵਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਦੇ 355 ਨੌਜਵਾਨ ਲੜਕੇ-ਲੜਕੀਆਂ ਨੂੰ ਵੰਡੇ ਨਿਯੁਕਤੀ ਪੱਤਰ

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਭਾਗਾਂ ਵਿੱਚ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਵੰਡਣ ਦਾ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬ ਸਰਕਾਰ ਹੁਣ ਤੱਕ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ।

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਅੱਜ ਵੱਖ-ਵੱਖ ਵਿਭਾਗਾਂ ਦੇ 355 ਨੌਜਵਾਨ ਲੜਕੇ-ਲੜਕੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਇਨ੍ਹਾਂ ਨੌਜਵਾਨ ਲੜਕੇ-ਲੜਕੀਆਂ ਨੂੰ ਹੋਰ ਬਹੁਤ ਸਾਰੀਆਂ ਨੌਕਰੀਆਂ ਪ੍ਰਦਾਨ ਕਰੇਗੀ। ਇਹ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਣਗੀਆਂ।

ਨੌਜਵਾਨਾਂ ਨੇ ਖੁਦ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਇਸ ਦੇ ਲਈ ਉਨ੍ਹਾਂ ਨੂੰ ਨਾ ਤਾਂ ਕੋਈ ਪੈਸਾ ਖਰਚ ਕਰਨਾ ਪਿਆ ਅਤੇ ਨਾ ਹੀ ਕਿਸੇ ਸਿਫ਼ਾਰਸ਼ ਦੀ ਲੋੜ ਹੈ। ਇਸ ਲਈ ਮੈਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦੇਣਾ ਚਾਹੁੰਦਾ ਹਾਂ।

ਭਾਜਪਾ ‘ਤੇ ਸਾਧਿਆ ਨਿਸ਼ਾਨਾ
ਇਸ ਦੌਰਾਨ ਸੀ.ਐਮ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਮਾਨ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਧੂਰੀ ਆਏ ਸਨ ਅਤੇ ਤੁਸੀਂ ਜਾਣਦੇ ਹੋ ਕਿ ਉਨ੍ਹਾਂ ਦੇ ਸਾਹਮਣੇ ਕਿੰਨੇ ਲੋਕ ਬੈਠੇ ਸਨ। ਇਹ ਇੱਕ ਫਲਾਪ ਸ਼ੋਅ ਸੀ। ਪੰਜਾਬ ਦੇ ਲੋਕ ਭਾਜਪਾ ਨੂੰ ਬਿਲਕੁਲ ਵੀ ਪਸੰਦ ਨਹੀਂ ਕਰਨਗੇ ਕਿਉਂਕਿ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੇ ਭਾਜਪਾ ਦਾ ਨਫ਼ਰਤ ਭਰਿਆ ਚਿਹਰਾ ਦੇਖ ਲਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version