Home ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ

0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇੱਕ ਅਧਿਕਾਰੀ ਅਨੁਸਾਰ ਨੋਟਿਸ ਰਾਹੀਂ ਰਣਜੀਤ ਸਿੰਘ ਨੂੰ 24 ਘੰਟਿਆਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ। ਜਵਾਬ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪੈ ਸਕਦਾ ਹੈ।

ਕੀ ਹੈ ਪੂਰਾ ਮਾਮਲਾ?
ਰਿਟਾਇਰਡ ਜਸਟਿਸ ਰਣਜੀਤ ਸਿੰਘ ਨੇ ਜਨਤਕ ਤੌਰ ‘ਤੇ ਦੋਸ਼ ਲਾਇਆ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਨੇ ਇੱਕ ਕੇਸ ਦੇ ਸਬੰਧ ਵਿੱਚ ਕਥਿਤ ਤੌਰ ‘ਤੇ 5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਇਨ੍ਹਾਂ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਦੀ ਮੰਗ ਵੀ ਕੀਤੀ ਸੀ। ਹੁਣ ਇਨ੍ਹਾਂ ਦੋਸ਼ਾਂ ਸਬੰਧੀ ਡਾਕਟਰ ਗੁਰਪ੍ਰੀਤ ਕੌਰ ਦੀ ਤਰਫੋਂ ਰਣਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ ਅਤੇ ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦੇਣ ਲਈ ਕਿਹਾ ਗਿਆ ਹੈ। ਨਿਰਧਾਰਤ ਸਮੇਂ ਅੰਦਰ ਜਵਾਬ ਨਾ ਮਿਲਣ ‘ਤੇ ਮਾਮਲਾ ਅਦਾਲਤ ‘ਚ ਲਿਜਾਇਆ ਜਾ ਸਕਦਾ ਹੈ। ਫਿਲਹਾਲ ਇਸ ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ‘ਚ ਹਲਚਲ ਮਚ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version