ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਲੇਰਕੋਟਲਾ ਪਹੁੰਚ ਰਹੇ ਹਨ । ਜਿੱਥੇ ਪਹੁੰਚ ਕੇ ਉਹ ਇਲਾਕੇ ਦੇ ਵਾਸੀਆਂ ਨੂੰ ਵੱਡਾ ਤੋਹਫ਼ਾ ਦੇਣਗੇ । ਉਹ ਅੱਜ ਅਹਿਮਦਗੜ੍ਹ ਅਤੇ ਅਮਰਗੜ੍ਹ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ।
ਇਹ ਨਵੇਂ ਤਹਿਸੀਲ ਕੰਪਲੈਕਸ ਸਥਾਨਕ ਰਹਿਣ ਵਾਲਿਆਂ ਲਈ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਆਸਾਨ ਅਤੇ ਤੇਜ਼ ਪਹੁੰਚਯੋਗ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।ਸਥਾਨਕ ਲੋਕਾਂ ਵਿੱਚ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਖੁਸ਼ੀ ਦਾ ਮਾਹੌਲ ਹੈ।











