ਜੈਪੁਰ: ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਅੱਜ , ਐਤਵਾਰ ਨੂੰ ਸ਼ਾਰਦੀਆ ਨਵਰਾਤਰੀ ਦੇ ਮੌਕੇ ‘ਤੇ ਮੁੱਖ ਮੰਤਰੀ ਨਿਵਾਸ ਸਥਿਤ ਮਾਂ ਰਾਜ ਰਾਜੇਸ਼ਵਰੀ ਮੰਦਰ ‘ਚ ਆਪਣੀ ਪਤਨੀ ਨਾਲ ਪੂਜਾ ਅਰਚਨਾ ਕੀਤੀ ਅਤੇ ਆਮ ਲੋਕਾਂ ਦੀ ਭਲਾਈ ਲਈ ਪ੍ਰਾਰਥਨਾ ਕੀਤੀ।
ਉਨ੍ਹਾਂ ਨੇ ਨਵਰਾਤਰੀ ਦੇ ਮੌਕੇ ‘ਤੇ ਰਾਜ ਦੇ ਸਾਰੇ ਲੋਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਮੁੱਖ ਮੰਤਰੀ ਨਿਵਾਸ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।










