Home ਰਾਜਸਥਾਨ ਮੁੱਖ ਮੰਤਰੀ ਨੇ ਦੀਵਾਲੀ, ਗੋਵਰਧਨ ਪੂਜਾ ਤੇ ਭਾਈ ਦੂਜ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਮੁੱਖ ਮੰਤਰੀ ਨੇ ਦੀਵਾਲੀ, ਗੋਵਰਧਨ ਪੂਜਾ ਤੇ ਭਾਈ ਦੂਜ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

0

ਜੈਪੁਰ : ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਦੀਵਾਲੀ ਦੇ ਮੌਕੇ ਸੂਬੇ ਦੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਦੀਵਿਆਂ ਦਾ ਤਿਉਹਾਰ ਸਾਡੇ ਸੱਭਿਆਚਾਰ ਦੀ ਆਤਮਾ ਅਤੇ ਪਰਿਵਾਰਕ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਖੁਸ਼ੀ, ਉਤਸ਼ਾਹ ਅਤੇ ਰੌਸ਼ਨੀ ਦਾ ਤਿਉਹਾਰ ਹੈ। ਇਹ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ, ਅਸੱਤ ਤੋਂ ਸੱਚ ਵੱਲ ਅਤੇ ਬੁਰਾਈ ਤੋਂ ਨੇਕੀ ਵੱਲ ਵਧਣ ਦੀ ਪ੍ਰੇਰਣਾ ਦਿੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਦੇ ਆਦਰਸ਼ ਸਾਨੂੰ ਮਰਿਆਦਾ, ਸੇਵਾ, ਤਿਆਗ ਅਤੇ ਲੋਕ ਭਲਾਈ ਦਾ ਮਾਰਗ ਦਿਖਾਉਂਦੇ ਹਨ। ਉਨ੍ਹਾਂ ਆਮ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਦੀਵਾਲੀ ਮੌਕੇ ਆਪਣੇ ਪਰਿਵਾਰਾਂ ਵਿੱਚ ਪਿਆਰ, ਸਮਾਜ ਵਿੱਚ ਭਾਈਚਾਰਾ ਅਤੇ ਸੂਬੇ ਵਿੱਚ ਸ਼ਾਂਤੀ, ਖੁਸ਼ਹਾਲੀ ਤੇ ਸਦਭਾਵਨਾ ਵਧਾਉਣ ਦਾ ਸੰਕਲਪ ਲੈਣ।

ਮੁੱਖ ਮੰਤਰੀ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵੋਕਲ ਫਾਰ ਲੋਕਲ’ ਦੇ ਸੰਕਲਪ ਨੂੰ ਆਪਣੇ ਤਿਉਹਾਰਾਂ ਦਾ ਹਿੱਸਾ ਬਣਾਉਣ, ਲੋੜਵੰਦਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ, ਵਾਤਾਵਰਣ ਦੀ ਸੰਭਾਲ ਕਰਨ ਅਤੇ ਸਥਾਨਕ ਉਤਪਾਦਾਂ ਨੂੰ ਅਪਣਾ ਕੇ ਕਾਰੀਗਰਾਂ ਤੇ ਛੋਟੇ ਵਪਾਰੀਆਂ ਨੂੰ ਉਤਸ਼ਾਹਿਤ ਕਰਨ।

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਅਜਿਹਾ ਰਾਜਸਥਾਨ ਬਣਾਉਣਾ ਚਾਹੀਦਾ ਹੈ, ਜਿੱਥੇ ਹਰ ਘਰ ਵਿੱਚ ਖੁਸ਼ਹਾਲੀ ਹੋਵੇ, ਨੌਜਵਾਨਾਂ ਦੇ ਸੁਪਨੇ ਸਾਕਾਰ ਹੋਣ ਅਤੇ ਹਰ ਵਿਅਕਤੀ ਨੂੰ ਤਰੱਕੀ ਕਰਨ ਦਾ ਮੌਕਾ ਮਿਲੇ।

ਮੁੱਖ ਮੰਤਰੀ ਨੇ ਦੀਵਾਲੀ, ਗੋਵਰਧਨ ਪੂਜਾ ਅਤੇ ਭਾਈ ਦੂਜ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਪ੍ਰਾਰਥਨਾ ਕੀਤੀ ਕਿ ਸੂਬੇ ਦੇ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ, ਸ਼ਾਂਤੀ, ਚੰਗੀ ਸਿਹਤ ਅਤੇ ਖੁਸ਼ਹਾਲੀ ਬਣੀ ਰਹੇ।

NO COMMENTS

LEAVE A REPLY

Please enter your comment!
Please enter your name here

Exit mobile version