Homeਦੇਸ਼ਮੁੱਖ ਮੰਤਰੀ ਹੇਮੰਤ ਸੋਰੇਨ ਨੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਰਾਜੀਵ ਰੰਜਨ...

ਮੁੱਖ ਮੰਤਰੀ ਹੇਮੰਤ ਸੋਰੇਨ ਨੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਰਾਜੀਵ ਰੰਜਨ ਦਾ ਅਸਤੀਫ਼ਾ ਕੀਤਾ ਸਵੀਕਾਰ

ਝਾਰਖੰਡ: ਝਾਰਖੰਡ ਦੇ ਐਡਵੋਕੇਟ ਜਨਰਲ ਰਾਜੀਵ ਰੰਜਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਰਾਜੀਵ ਰੰਜਨ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਇਸ ਦੌਰਾਨ ਝਾਰਖੰਡ ਹਾਈ ਕੋਰਟ ਦੇ ਸੀਨੀਅਰ ਵਕੀਲ ਰੋਹਿਤਸ਼ ਰਾਏ ਨੂੰ ਸੂਬੇ ਦਾ ਨਵਾਂ ਐਡਵੋਕੇਟ ਜਨਰਲ ਬਣਾਇਆ ਗਿਆ ਹੈ। ਸੂਬੇ ਦੇ ਕਾਨੂੰਨ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਰੰਜਨ 2020 ਤੋਂ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾਅ ਰਹੇ ਸਨ, ਜਦੋਂ ਜੇ.ਐਮ.ਐਮ. ਦੀ ਅਗਵਾਈ ਵਾਲਾ ਗਠਜੋੜ ਸੱਤਾ ਵਿੱਚ ਆਇਆ ਸੀ। ਭਾਜਪਾ ਨੇ ਐਤਵਾਰ ਨੂੰ ਝਾਰਖੰਡ ਮੁਕਤੀ ਮੋਰਚਾ (ਜੇ.ਐੱਮ.ਐੱਮ.) ਦੀ ਅਗਵਾਈ ਵਾਲੀ ਸਰਕਾਰ ‘ਤੇ ਸੂਬੇ ‘ਚ ‘ਮਿਊਜ਼ੀਕਲ ਚੇਅਰਜ਼ ਦੀ ਖੇਡ’ ਖੇਡਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇੱਥੇ ਸੰਵਿਧਾਨਕ ਅਹੁਦੇ ‘ਤੇ ਰਹਿਣ ਵਾਲੇ ਕਿਸੇ ਵੀ ਵਿਅਕਤੀ ਦਾ ਭਵਿੱਖ ਸੁਰੱਖਿਅਤ ਨਹੀਂ ਹੈ।

ਭਾਜਪਾ ਦੇ ਸੂਬਾ ਬੁਲਾਰੇ ਅਜੈ ਸ਼ਾਹ ਨੇ ਇਕ ਬਿਆਨ ‘ਚ ਕਿਹਾ, ‘ਸਰਕਾਰ ਇਸ ਗੱਲ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਸਕਦੀ ਹੈ ਕਿ ਕੀ ਰਾਜੀਵ ਰੰਜਨ ਨੇ ਆਪਣੀ ਮਰਜ਼ੀ ਨਾਲ ਅਸਤੀਫ਼ਾ ਦਿੱਤਾ ਹੈ ਜਾਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜਬੂਰ ਕੀਤਾ ਗਿਆ ਸੀ ਪਰ ਸੂਬੇ ਦੇ ਲੋਕ ਇਸ ਪੂਰੀ ਘਟਨਾ ਨੂੰ ਚੰਗੀ ਤਰ੍ਹਾਂ ਸਮਝ ਰਹੇ ਹਨ।’

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments