ਆਂਧਰਾ ਪ੍ਰਦੇਸ਼: ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ.ਚੰਦਰਬਾਬੂ ਨਾਇਡੂ ਨੇ ਜਨਤਾ ਦਲ (ਸੈਕੂਲਰ) ਦੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਐਚ.ਡੀ ਦੇਵਗੌੜਾ ਦੀ ਪਤਨੀ ਚੇਨੰਮਾ ਦੇਵਗੌੜਾ ਦੇ ਦੇਹਾਂਤ ‘ਤੇ ਅੱਜ ਦੁੱਖ ਪ੍ਰਗਟ ਕੀਤਾ।
ਨਾਇਡੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, “ਸਤਿਕਾਰਿਤ ਚੇਨੰਮਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਂ ਬਹੁਤ ਦੁਖੀ ਹਾਂ। ਮੈਂ ਸਾਬਕਾ ਪ੍ਰਧਾਨ ਮੰਤਰੀ ਐਚ.ਡੀ ਦੇਵਗੌੜਾ, ਕੇਂਦਰੀ ਮੰਤਰੀ ਐਚਡੀ ਕੁਮਾਰਸਵਾਮੀ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਦਿਲੀ ਸੰਵੇਦਨਾ ਪ੍ਰਗਟ ਕਰਦਾ ਹਾਂ।
ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਦੁੱਖ ਦੀ ਇਸ ਘੜੀ ਵਿੱਚ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਦੱਸ ਦੇਈਏ ਕਿ ਚੇਨੰਮਾ ਦੇਵਗੌੜਾ ਦੀ ਬੀਤੇ ਦਿਨ ਬੈਂਗਲੁਰੂ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 89 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਸੀ।
