Homeਹਰਿਆਣਾਪੰਚਕੂਲਾ 'ਚ ਕਰਵਾਏ ਗਏ ਰਾਜ ਪੱਧਰੀ ਪ੍ਰੋਗਰਾਮ 'ਚ ਮੁੱਖ ਮੰਤਰੀ ਨਾਇਬ ਸਿੰਘ...

ਪੰਚਕੂਲਾ ‘ਚ ਕਰਵਾਏ ਗਏ ਰਾਜ ਪੱਧਰੀ ਪ੍ਰੋਗਰਾਮ ‘ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸ਼ਿਰਕਤ

ਹਰਿਆਣਾ: ਹਰਿਆਣਾ ਦੇ ਪੰਚਕੂਲਾ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਿਰਕਤ ਕੀਤੀ।

ਇਸ ਮੌਕੇ ਉਨ੍ਹਾਂ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦੇਸ਼, ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਦੇਸ਼ ਅਤੇ ਧਰਮ ‘ਤੇ ਸੰਕਟ ਆਇਆ ਹੈ ਤਾਂ ਸਾਡੇ ਗੁਰੂਆਂ ਨੇ ਆਪਣੀ ਕੁਰਬਾਨੀ, ਤਿਆਗ ਅਤੇ ਸਮਰਪਣ ਭਾਵਨਾ ਰਾਹੀਂ ਸੱਚ ਅਤੇ ਧਰਮ ਦੀ ਰੱਖਿਆ ਕੀਤੀ ਹੈ। ਉਨ੍ਹਾਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਕੁਰਬਾਨੀ ਨੂੰ ਮਾਨਵਤਾ ਲਈ ਪ੍ਰੇਰਨਾ ਸਰੋਤ ਦੱਸਿਆ।

ਇਸ ਮੌਕੇ ਮੁੱਖ ਮੰਤਰੀ ਨੇ ਹਾਜ਼ਰ ਸਮੂਹ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਸਾਹਿਬ ਦੇ ਦੱਸੇ ਹੋਏ ਸੱਚ, ਰਹਿਮ, ਸੇਵਾ ਅਤੇ ਸਿਮਰਨ ਦੇ ਮਾਰਗ ‘ਤੇ ਚੱਲਣ ਦਾ ਸੰਕਲਪ ਲਵੋ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments