Home ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ ਵਿਖੇ ਵਿਸ਼ਾਲ ਯੋਗਾ ਕੈਂਪ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ ਵਿਖੇ ਵਿਸ਼ਾਲ ਯੋਗਾ ਕੈਂਪ ‘ਚ ਲਿਆ ਹਿੱਸਾ

0

ਸਿਰਸਾ : ਸਿਰਸਾ ਦੇ ਮੁੱਖ ਡੇਰਾ ਬਾਬਾ ਭੂਮਣਸ਼ਾਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵਿਸ਼ਾਲ ਯੋਗਾ ਕੈਂਪ ਲਗਾਇਆ ਗਿਆ। ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡੇਰਾ ਗੱਦੀਨਸ਼ੀਨ ਬਾਬਾ ਬ੍ਰਹਮਦਾਸ ਦੀ ਹਜ਼ੂਰੀ ਵਿੱਚ ਲਗਾਏ ਇਸ ਕੈਂਪ ਵਿੱਚ ਸਥਾਨਕ ਲੋਕਾਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਭਾਜਪਾ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਯੋਗ ਅਭਿਆਸ ਕੀਤਾ। ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਯੋਗ ਨੂੰ ਸਿਹਤਮੰਦ ਜੀਵਨ ਅਤੇ ਨਸ਼ਾ ਮੁਕਤ ਸਮਾਜ ਦੀ ਨੀਂਹ ਦੱਸਿਆ।

ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਾਬਾ ਭੂਮਾਨਸ਼ਾਹ ਦਾ ਇਹ ਪਵਿੱਤਰ ਆਸ਼ਰਮ ਅਧਿਆਤਮਿਕ ਚੇਤਨਾ ਅਤੇ ਮਾਨਵ ਸੇਵਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਸ ਆਸ਼ਰਮ ਵਿੱਚ ਆ ਕੇ ਉਨ੍ਹਾਂ ਨੂੰ ਅਥਾਹ ਸ਼ਾਂਤੀ ਅਤੇ ਸਕਾਰਾਤਮਕ ਊਰਜਾ ਮਹਿਸੂਸ ਹੋ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਯੋਗਾ ਕੇਵਲ ਇੱਕ ਸਰੀਰਕ ਕਸਰਤ ਹੀ ਨਹੀਂ ਸਗੋਂ ਸਰੀਰ, ਮਨ ਅਤੇ ਆਤਮਾ ਨੂੰ ਜੋੜਨ ਵਾਲੀ ਜੀਵਨ ਸ਼ੈਲੀ ਹੈ, ਜੋ ਮਨੁੱਖ ਨੂੰ ਸਿਹਤਮੰਦ ਅਤੇ ਸੰਤੁਲਿਤ ਜੀਵਨ ਜਿਊਣ ਲਈ ਪ੍ਰੇਰਿਤ ਕਰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੁਸ਼ਲ ਅਗਵਾਈ ਅਤੇ ਯਤਨਾਂ ਸਦਕਾ ਅੱਜ ਪੂਰਾ ਵਿਸ਼ਵ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਯੋਗ ਦੀ ਪ੍ਰਾਚੀਨ ਪਰੰਪਰਾ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਦਿੱਤੀ ਹੈ ਅਤੇ ਅੱਜ ਕਰੋੜਾਂ ਲੋਕ ਯੋਗ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਨੇ ਯੋਗ ਦੀ ਪ੍ਰਾਚੀਨ ਪਰੰਪਰਾ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਦਿੱਤੀ ਹੈ ਅਤੇ ਅੱਜ ਕਰੋੜਾਂ ਲੋਕ ਯੋਗ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਯੋਗ ਨੂੰ ਸੂਬੇ ਦੇ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਯੋਗ ਨੂੰ ਉਤਸ਼ਾਹਿਤ ਕਰਨ ਲਈ ਯੋਗ ਕਮਿਸ਼ਨ ਦਾ ਗਠਨ ਕੀਤਾ ਹੈ। ਇਸ ਤੋਂ ਇਲਾਵਾ ਰਾਜ ਦੇ ਸਾਰੇ ਜ਼ਿ ਲ੍ਹਿਆਂ ਵਿੱਚ ਯੋਗਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਸਿਹਤਮੰਦ ਜੀਵਨ ਸ਼ੈਲੀ ਅਪਣਾ ਸਕਣ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਡੇਰਾ ਗੱਦੀਨਸ਼ੀਨ ਬਾਬਾ ਬ੍ਰਹਮਦਾਸ ਤੋਂ ਆਸ਼ੀਰਵਾਦ ਵੀ ਲਿਆ।

NO COMMENTS

LEAVE A REPLY

Please enter your comment!
Please enter your name here

Exit mobile version