ਹਰਿਆਣਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਹੈ। ਮੁੱਖ ਮੰਤਰੀ ਸਾਹਮਣੇ 16 ਮੁੱਦੇ ਪੇਸ਼ ਕੀਤੇ ਗਏ। ਇਨ੍ਹਾਂ ਵਿੱਚੋਂ 13 ਦਾ ਮੌਕੇ ‘ਤੇ ਹੀ ਹੱਲ ਕਰ ਦਿੱਤਾ ਗਿਆ, ਜਦੋਂ ਕਿ ਤਿੰਨ ਮੁੱਦੇ ਲੰਬਿਤ ਰੱਖੇ ਗਏ ਹਨ।
ਗਲਤ ਰਜਿਸਟਰੀ ਕਰਨ ਵਾਲੇ ‘ਤੇ ਕਾਰਵਾਈ ਕਰਨ ਦੇ ਹੁਕਮ ਦੇ ਨਾਲ ਪੀੜਤ ਨੂੰ ਨਿਆਂ ਦਿਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ । ਸੜਕਾਂ ਨਾਲ ਸਬੰਧਤ ਮੁੱਦਿਆਂ ਬਾਰੇ ਰਿਪੋਰਟ ਤਿਆਰ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ। ਇਸ ਤੋਂ ਇਲਾਵਾ, ਸਾਰੇ ਸਬੰਧਤ ਵਿਭਾਗਾਂ ਨੂੰ ਸੜਕ ਨਿਰਮਾਣ ਗਤੀਵਿਧੀਆਂ ਸੰਬੰਧੀ ਰਿਪੋਰਟਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ‘ਤੇ ਵੀ ਨਿਸ਼ਾਨਾ ਸਾਧਿਆ। ਸੀ.ਐਮ ਨੇ ਕਿਹਾ ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰੰਮ ਕਰ ਰਹੀ ਹੈ । ਸਰਕਾਰੀ ਮਸ਼ੀਨਰੀ ਦੀ ਕਾਂਗਰਸ ਨੇ ਆਪਣੇ ਕਾਰਜਕਾਲ ਦੇ ਦੌਰਾਨ ਦੁਰਵਰਤੋਂ ਕੀਤੀ ਸੀ । ਕਾਂਗਰਸ ਨੂੰ ਦੇਸ਼ ਤੋਂ ਨਕਾਰਿਆਂ ਗਿਆ ਹੈ । ਸੀ.ਐਮ ਨੇ ਕਿਹਾ ਕਾਂਗਰਸ ਭਾਸ਼ਾ ਦੀ ਮਰਿਆਦਾ ਨੂੰ ਤੋੜਨ ਦਾ ਕੰਮ ਕਰ ਰਹੀ ਹੈ ।












