Home ਹਰਿਆਣਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਨਾਲ ਕੀਤੀ ਰਾਉਂਡਟੇਬਲ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਨਾਲ ਕੀਤੀ ਰਾਉਂਡਟੇਬਲ ਕਾਨਫਰੰਸ

0

Haryana: ਹਰਿਆਣਾ ਵਿੱਚ ਨਿਵੇਸ਼ ਦੀਆਂ ਨਵੀਆਂ ਸੰਭਾਵਨਾਵਾਂ ਨੂੰ ਗਤੀ ਦੇਣ ਅਤੇ ਸੂਬੇ ਨੂੰ ਦੇਸ਼ ਦੇ ਪ੍ਰਮੁੱਖ ਉਦਯੋਗਿਕ ਅਤੇ ਨਿਵੇਸ਼ ਕੇਂਦਰ ਵਜੋਂ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੰਬਈ ਵਿੱਚ ਚੱਲ ਰਹੇ ‘ਹੈਪਨਿੰਗ ਹਰਿਆਣਾ 2.0’ ਗਲੋਬਲ ਕੈਪੀਟਲ ਕੈਂਪੇਨ ਤਹਿਤ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਮੁੱਖ ਨਿਵੇਸ਼ਕਾਂ, ਗਲੋਬਲ ਇਨਵੈਸਟਮੈਂਟ ਫਰਮਾਂ ਅਤੇ ਉਦਯੋਗ ਜਗਤ ਦੇ ਪ੍ਰਤੀਨਿਧੀਆਂ ਨਾਲ ਰਾਉਂਡਟੇਬਲ ਕਾਨਫਰੰਸ ਕੀਤੀ। ਇਸ ਮੌਕੇ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਸਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਦੀ ਆਰਥਿਕ ਗਤੀ ਨੂੰ ਤੇਜ਼ ਕਰਨ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਕਸਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਉਦਯੋਗ ਜਗਤ ਦੀ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਾ ਟੀਚਾ ਸੂਬੇ ਨੂੰ ਅਜਿਹਾ ਭਰੋਸੇਮੰਦ, ਰਿਸਪੌਂਸਿਵ ਅਤੇ ਇਨਵੈਸਟਰ-ਫ੍ਰੈਂਡਲੀ ਰਾਜ ਬਣਾਉਣਾ ਹੈ, ਜਿੱਥੇ ਨਿਵੇਸ਼ਕਾਂ ਨੂੰ ਬਿਹਤਰ ਕਾਰੋਬਾਰੀ ਮੌਕਿਆਂ ਦੇ ਨਾਲ-ਨਾਲ ਸਰਕਾਰ ਨਾਲ ਕੰਮ ਕਰਨ ਵਿੱਚ ਵਿਸ਼ਵਾਸ ਅਤੇ ਸਕਾਰਾਤਮਕ ਤਜਰਬਾ ਮਿਲੇ।

ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਦੌਰਾਨ ਨਿਵੇਸ਼ਕਾਂ ਨੇ ਆਪਣੇ ਤਜ਼ਰਬਿਆਂ ਦੇ ਆਧਾਰ ‘ਤੇ ਕਈ ਮਹੱਤਵਪੂਰਨ ਅਤੇ ਵਿਹਾਰਕ ਸੁਝਾਅ ਦਿੱਤੇ ਹਨ। ਸਰਕਾਰ ਵੱਲੋਂ ਇਨ੍ਹਾਂ ਸਾਰੇ ਸੁਝਾਵਾਂ ਨੂੰ ਸਬੰਧਤ ਵਿਭਾਗਾਂ ਨਾਲ ਮਿਲ ਕੇ ਟਾਈਮ-ਬਾਊਂਡ ਐਕਸ਼ਨ ਪਲਾਨ ਵਿੱਚ ਬਦਲਣ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਜ਼ਰੂਰੀ ਹੋਵੇਗਾ, ਸੁਝਾਵਾਂ ਦੇ ਅਮਲ ਲਈ ਸਪੱਸ਼ਟ ਵਿਭਾਗ ਦੀ ਆਨਰਸ਼ਿਪ ਯਕੀਨੀ ਬਣਾਈ ਜਾਵੇਗੀ। ਜ਼ਮੀਨ, ਮਨਜ਼ੂਰੀ ਅਤੇ ਹੋਰ ਪ੍ਰਕਿਿਰਆਵਾਂ ਨਾਲ ਜੁੜੇ ਵਿਿਸ਼ਆਂ ਦੇ ਸਰਲੀਕਰਨ ਲਈ ਵੀ ਸਰਕਾਰ ਲੋੜੀਂਦੇ ਸੁਧਾਰ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹਿਸਾਰ ਸਥਿਤ ਮਹਾਰਾਜਾ ਅਗਰਸੇਨ ਏਅਰਪੋਰਟ ਦੇ ਨਾਲ ਮੈਨੂਫੈਕਚਰਿੰਗ ਕਲੱਸਟਰ ਵਿਕਸਤ ਕੀਤਾ ਜਾ ਰਿਹਾ ਹੈ। ਇਸੇ ਖੇਤਰ ਵਿੱਚ ਡਿਫੈਂਸ ਕਲੱਸਟਰ ਨੂੰ ਅੱਗੇ ਵਧਾਉਣ ਦੀਆਂ ਸੰਭਾਵਨਾਵਾਂ ‘ਤੇ ਵੀ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੇਵਰ ਏਅਰਪੋਰਟ ਦੇ ਨੇੜੇ ਹਰਿਆਣਾ ਖੇਤਰ ਵਿੱਚ ਇੱਕ ਹੋਰ ਉਦਯੋਗਿਕ ਕਲੱਸਟਰ ਵਿਕਸਤ ਕਰਨ ਦੀ ਯੋਜਨਾ ‘ਤੇ ਵੀ ਕੰਮ ਅੱਗੇ ਵਧਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਨੂੰ ਸਿਰਫ਼ ਜ਼ਮੀਨ ਅਤੇ ਸਹੂਲਤਾਂ ਉਪਲਬਧ ਕਰਵਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਦੀ ਲੋੜ ਅਨੁਸਾਰ ਕੁਸ਼ਲ ਮਨੁੱਖੀ ਸਰੋਤ ਉਪਲਬਧ ਕਰਵਾਉਣਾ ਵੀ ਸਰਕਾਰ ਦੀ ਤਰਜੀਹ ਹੈ। ਹਰਿਆਣਾ ਸਰਕਾਰ ਨੇ ਆਈਟੀਆਈ ਅਤੇ ਪੌਲੀਟੈਕਨਿਕ ਸੰਸਥਾਵਾਂ ਨੂੰ ਉਦਯੋਗਾਂ ਨਾਲ ਜੋੜਦੇ ਹੋਏ ਐਮਓਯੂ ਰਾਹੀਂ ਉਦਯੋਗ ਦੀ ਲੋੜ ਦੇ ਅਨੁਸਾਰ ਨੌਜਵਾਨਾਂ ਨੂੰ ਸਿਖਲਾਈ ਦੇਣ ਦੀ ਦਿਸ਼ਾ ਵਿੱਚ ਕਦਮ ਚੁੱਕੇ ਹਨ। ਇਸ ਨਾਲ ਉਦਯੋਗਾਂ ਨੂੰ ਜ਼ਰੂਰੀ ਸਕਿਲਡ ਮੈਨਪਾਵਰ ਮਿਲੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।

ਹਰਿਆਣਾ ਸਰਕਾਰ ਵੱਲੋਂ ਨਿਵੇਸ਼ ਨੂੰ ਪ੍ਰੋਤਸਾਹਨ ਦੇਣ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਬਣਾਈਆਂ ਗਈਆਂ ਉਦਯੋਗ ਪੱਖੀ ਨੀਤੀਆਂ ਦੀ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਨੇ ਜੰਮ ਕੇ ਸ਼ਲਾਘਾ ਕੀਤੀ। ਉਨ੍ਹਾਂ ਨੇ ਹਰਿਆਣਾ ਸਰਕਾਰ ਦੀ ਈਜ਼ ਆਫ਼ ਡੂਇੰਗ ਬਿਜ਼ਨਸ, ਨਿਵੇਸ਼ ਪ੍ਰੋਤਸਾਹਨ, ਉਦਯੋਗਿਕ ਬੁਨਿਆਦੀ ਢਾਂਚਾ ਅਤੇ ਪਲੱਗ ਐਂਡ ਪਲੇ ਮਾਡਲ ਨੂੰ ਉਦਯੋਗਾਂ ਦੀਆਂ ਲੋੜਾਂ ਦੇ ਅਨੁਸਾਰ ਦੱਸਦਿਆਂ ਕਿਹਾ ਕਿ ਇਸ ਨਾਲ ਨਵੀਆਂ ਉਦਯੋਗਿਕ ਇਕਾਈਆਂ ਦੀ ਸਥਾਪਨਾ ਵਿੱਚ ਸਮਾਂ ਅਤੇ ਲਾਗਤ ਦੋਵਾਂ ਦੀ ਬਚਤ ਹੁੰਦੀ ਹੈ। ਨਿਵੇਸ਼ਕਾਂ ਨੇ ਆਪਣੇ ਸੁਝਾਅ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਹਰਿਆਣਾ ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਉਦਯੋਗਾਂ ਲਈ ਉਪਲਬਧ ਸਹੂਲਤਾਂ ਦੇ ਚਲਦਿਆਂ ਪ੍ਰਦੇਸ਼ ਵਿੱਚ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ‘ਤੇ ਨਵੇਂ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਉਦਯੋਗ ਅਤੇ ਵਣਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਸ੍ਰੀ ਸੁਸ਼ੀਲ ਸਾਰਵਾਨ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

NO COMMENTS

LEAVE A REPLY

Please enter your comment!
Please enter your name here

Exit mobile version