ਹਰਿਆਣਾ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 80ਵੇਂ ਸੁਤੰਤਰਤਾ ਦਿਵਸ ਮੌਕੇ ਹਾਂਸੀ ਵਿੱਚ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਾਇਆ। ਉਨ੍ਹਾਂ ਨੇ ਪਰੇਡ ਦੀ ਸਲਾਮੀ ਵੀ ਲਈ ਅਤੇ ਸੂਬੇ ਦੇ ਲੋਕਾਂ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਯਮੁਨਾਨਗਰ ਵਿੱਚ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬਿਜਲੀ ਅਤੇ ਟਰਾਂਸਪੋਰਟ ਮੰਤਰੀ ਨੇ ਆਪਣੇ ਗ੍ਰਹਿ ਜ਼ਿਲ੍ਹੇ ਅੰਬਾਲਾ ਵਿੱਚ ਕਰਵਾਏ ਆਜ਼ਾਦੀ ਦਿਵਸ ਸਮਾਗਮ ਵਿੱਚ ਝੰਡਾ ਲਹਿਰਾਇਆ। ਸਮਾਗਮ ਵਿੱਚ ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਮੁਲਾਜ਼ਮ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਅੱਜ 80ਵੇਂ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਝੰਡਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਅਤੇ ਪੁਲਿਸ ਸੁਪਰਡੈਂਟ ਦੀਪਕ ਸਹਾਰਨ ਸਮੇਤ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ। ਸੁਤੰਤਰਤਾ ਦਿਵਸ ਸਮਾਗਮ ਦੌਰਾਨ ਪਰੇਡ ਵਿੱਚ ਸ਼ਾਮਲ ਵੱਖ-ਵੱਖ ਟੁਕੜੀਆਂ ਨੇ ਸ਼ਾਨਦਾਰ ਮਾਰਚਪਾਸਟ ਕੀਤਾ । ਸਮਾਗਮ ਵਾਲੀ ਥਾਂ ‘ਤੇ ਦੇਸ਼ ਭਗਤੀ ਦਾ ਮਾਹੌਲ ਹੈ।
