Homeਹਰਿਆਣਾਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ 'ਮੇਵਾਤ ਵਿਕਾਸ ਸੰਕਲਪ ਰੈਲੀ' ਨੂੰ ਕਰਨਗੇ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ‘ਮੇਵਾਤ ਵਿਕਾਸ ਸੰਕਲਪ ਰੈਲੀ’ ਨੂੰ ਕਰਨਗੇ ਸੰਬੋਧਨ

ਨੂਹ: ਨੂਹ ਜ਼ਿਲ੍ਹੇ ਦੇ ਪੁਨਾਹਾਨਾ ਵਿਧਾਨ ਸਭਾ ਹਲਕੇ ‘ਚ ਸਥਿਤ ਨਵੀਂ ਅਨਾਜ ਮੰਡੀ ‘ਚ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ‘ਮੇਵਾਤ ਵਿਕਾਸ ਸੰਕਲਪ ਰੈਲੀ’ ਨੂੰ ਸੰਬੋਧਨ ਕਰਨਗੇ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਾਰਟੀ ਸੰਗਠਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਰੈਲੀ ਵਾਲੀ ਥਾਂ ‘ਤੇ ਸੁਰੱਖਿਆ, ਟ੍ਰੈਫਿਕ, ਪਾਰਕਿੰਗ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪ੍ਰੋਗਰਾਮ ਨੂੰ ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਰੈਲੀ ਦੌਰਾਨ ਮੇਵਾਤ ਖੇਤਰ ਦੇ ਵਿਕਾਸ ਨਾਲ ਸਬੰਧਤ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰਾਪਤੀਆਂ ‘ਤੇ ਚਾਨਣਾ ਪਾਉਣਗੇ। ਇਲਾਕੇ ਦੇ ਵਿਕਾਸ ਨੂੰ ਲੈ ਕੇ ਅਹਿਮ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ।

ਰੈਲੀ ਨੂੰ ਲੈ ਕੇ ਸਥਾਨਕ ਲੋਕਾਂ ਅਤੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਹੈ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਟਰੈਫਿਕ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments