Home ਦੇਸ਼ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਨਕਪੁਰ ਤੋਂ ਕੈਲਾਸ਼ ਮਾਨਸਰੋਵਰ ਯਾਤਰਾ ਦੇ...

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਨਕਪੁਰ ਤੋਂ ਕੈਲਾਸ਼ ਮਾਨਸਰੋਵਰ ਯਾਤਰਾ ਦੇ ਪਹਿਲੇ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

0

ਟਨਕਪੁਰ : ਉਤਰਾਖੰਡ ਵਿੱਚ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬੀਤੇ ਦਿਨ ਚੰਪਾਵਤ ਜ਼ਿਲ੍ਹੇ ਦੇ ਟਨਕਪੁਰ ਤੋਂ ਕੈਲਾਸ਼ ਮਾਨਸਰੋਵਰ ਯਾਤਰਾ ਦੇ ਪਹਿਲੇ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਦਿੱਲੀ ਤੋਂ ਸ਼ੁਰੂ ਹੋਇਆ ਇਹ ਜੱਥਾ ਬੀਤੀ ਸ਼ਾਮ ਆਪਣੇ ਪਹਿਲੇ ਪੜਾਅ, ਟਨਕਪੁਰ ਪਹੁੰਚਿਆ। ਇਸ ਜੱਥੇ ਵਿੱਚ ਗੁਜਰਾਤ, ਦਿੱਲੀ, ਰਾਜਸਥਾਨ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਤੇਲੰਗਾਨਾ ਅਤੇ ਛੱਤੀਸਗੜ੍ਹ ਸਮੇਤ ਵੱਖ-ਵੱਖ ਰਾਜਾਂ ਦੇ ਲਗਭਗ 50 ਸ਼ਰਧਾਲੂ ਸ਼ਾਮਲ ਹਨ।

ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਦੇ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਕੋਵਿਡ-19 ਮਹਾਂਮਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਕੈਲਾਸ਼ ਮਾਨਸਰੋਵਰ ਯਾਤਰਾ ਉੱਤਰਾਖੰਡ ਤੋਂ ਮੁੜ ਸ਼ੁਰੂ ਹੋਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version