ਨਵੀਂ ਦਿੱਲੀ: ਦਿੱਲੀ ‘ਚ ਵਧਦੇ ਪ੍ਰਦੂਸ਼ਣ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਰੇਖਾ ਗੁਪਤਾ ਦੀ ਪ੍ਰਧਾਨਗੀ ‘ਚ ਅੱਜ ਇੰਟੈਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ. ਸੀ. ਸੀ. ਸੀ.) ‘ਚ ਉੱਚ ਪੱਧਰੀ ਸਮੀਖਿਆ ਬੈਠਕ ਹੋਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਮੁਤਾਬਕ ਬੈਠਕ ‘ਚ ਦਿੱਲੀ ਸਰਕਾਰ ਦੇ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ ਗਈ ਅਤੇ ਪ੍ਰਦੂਸ਼ਣ ਪ੍ਰਭਾਵਿਤ ਖੇਤਰਾਂ ਵਿੱਚ ਨਿਗਰਾਨੀ ਅਤੇ ਕਾਰਵਾਈ ਕਰਨ ‘ਤੇ ਜ਼ੋਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਪ੍ਰਦੂਸ਼ਣ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਵੀ ਚਰਚਾ ਕੀਤੀ ਗਈ।
ਗੁਪਤਾ ਨੇ ਕਿਹਾ ਕਿ ਦਿੱਲੀ ਸਰਕਾਰ ਪ੍ਰਦੂਸ਼ਣ ਵਿਰੁੱਧ ਸਰਗਰਮ ਹੈ ਅਤੇ ਰਾਜਧਾਨੀ ਵਿੱਚ ਸ਼ੁੱਧ ਹਵਾ ਨੂੰ ਯਕੀਨੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ।










