ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਇੱਥੇ ਤਿਆਗਰਾਜ ਸਪੋਰਟਸ ਕੰਪਲੈਕਸ ਵਿੱਚ ਰਾਸ਼ਟਰਮੰਡਲ ਟੇਬਲ ਟੈਨਿਸ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਉਨ੍ਹਾਂ ਸ਼ਾਨਦਾਰ ਸਮਾਰੋਹ ਦੌਰਾਨ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਸ਼ਹਿਰ ਵਿੱਚ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।
2 ਅਗਸਤ ਤੱਕ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਵਿੱਚ 25 ਰਾਸ਼ਟਰਮੰਡਲ ਦੇਸ਼ਾਂ ਦੇ ਚੋਟੀ ਦੇ ਖਿਡਾਰੀ ਭਾਗ ਲੈ ਰਹੇ ਹਨ।
