Homeਦੇਸ਼ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ’ਤੇ ਮੁੱਖ ਮੰਤਰੀ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ’ਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਪਟਨਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਤਖ਼ਤ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ’ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੀ ਉਨ੍ਹਾਂ ਨਾਲ ਮੌਜੂਦ ਰਹੇ। ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ। ਤਖ਼ਤ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ ਅਤੇ ਮੈਂਬਰ ਹਰਪਾਲ ਸਿੰਘ ਜੌਹਲ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕੀਤੇ।

ਮੁੱਖ ਮੰਤਰੀ ਰੇਖਾ ਗੁਪਤਾ ਨੇ ਆਖਿਆ ਕਿ ਉਨ੍ਹਾਂ ਦੇ ਮਨ ਵਿੱਚ ਬਹੁਤ ਚਾਹ ਸੀ ਤਖ਼ਤ ਪਟਨਾ ਸਾਹਿਬ ਮੱਥਾ ਟੇਕਣ ਦੀ, ਅਤੇ ਅੱਜ ਗੁਰੂ ਮਹਾਰਾਜ ਨੇ ਉਨ੍ਹਾਂ ਦੀ ਬੇਨਤੀ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਕੀਤਾ। ਤਖ਼ਤ ਪਟਨਾ ਕਮੇਟੀ ਦੇ ਅਧਿਅਕਸ਼ ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪਰਵ ਨੂੰ ਸਮਰਪਿਤ ਹੋਕੇ ਵਿਸ਼ੇਸ਼ ਦੀਵਾਨ ਤਖ਼ਤ ਸਾਹਿਬ ਵਿੱਚ ਸਜਾਏ ਗਏ ਜਿਨ੍ਹਾਂ ਦੀ ਦੇਰ ਰਾਤ੍ਰੀ ਸਮਾਪਤੀ ਹੋਵੇਗੀ। ਇਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਪਹੁੰਚ ਕੇ ਗੁਰਬਾਣੀ ਕੀਰਤਨ ਸੰਗਤ ਨੂੰ ਸ਼੍ਰਵਣ ਕਰਵਾਇਆ। ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਸੰਗਤਾਂ ਨੂੰ ਗੁਰੂ ਮਹਾਰਾਜ ਦੇ ਸ਼ਸਤਰ-ਅਸਤਰਾਂ ਦੀ ਝਲਕ ਵੀ ਦਿਖਾਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments