Home ਦੇਸ਼ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਉੱਤਰੀ ਦਿੱਲੀ ਦੇ ਇੱਕ ਸਰਕਾਰੀ ਸਕੂਲ...

ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਉੱਤਰੀ ਦਿੱਲੀ ਦੇ ਇੱਕ ਸਰਕਾਰੀ ਸਕੂਲ ਦਾ ਕੀਤਾ ਅਚਾਨਕ ਨਿਰੀਖਣ

0

ਨਵਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਉੱਤਰੀ ਦਿੱਲੀ ਦੇ ਇੱਕ ਸਰਕਾਰੀ ਸਕੂਲ ਦਾ ਅਚਾਨਕ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਬੁਨਿਆਦੀ ਸਹੂਲਤਾਂ, ਬੁਨਿਆਦੀ ਢਾਂਚੇ ਅਤੇ ਵਿਦਿਅਕ ਪ੍ਰਬੰਧਾਂ ਸੰਬੰਧੀ ਜ਼ਰੂਰੀ ਸੁਧਾਰਾਂ ਦੀ ਸੂਚੀ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਰੂਪ ਨਗਰ ਸਥਿਤ ਸਰਕਾਰੀ ਸਰਵੋਦਿਆ ਵਿਦਿਆਲਿਆ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਪਲਬਧ ਸਹੂਲਤਾਂ ਬਾਰੇ ਉਨ੍ਹਾਂ ਤੋਂ ਫੀਡਬੈਕ ਮੰਗਿਆ।

ਉਨ੍ਹਾਂ ‘ਐਕਸ’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਮੁਲਭੁਤ ਸੁੁਰੱਖਿਆਵਾਂ ਵਿੱਚ ਕਿਸੇ ਪ੍ਰਕਾਰ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਕੂਲ ਪ੍ਰਸ਼ਾਸਨ ਤੋਂ ਜਰੂਰੀ ਸੁਧਾਰ ਕਾਰਜਾਂ ਦੀ ਵਿਸਤ੍ਰਿਤ ਸੂਚੀ ਮੰਗੀ ਹੈ । ਗੁਪਤਾ ਨੇ ਜ਼ਿਕਰ ਕੀਤਾ ਕਿ ਵਿਦਿਆਰਥੀਆਂ ਨਾਲ ਇੱਕ ਵਿਸਤ੍ਰਿਤ ਗੱਲਬਾਤ ਦੌਰਾਨ, ਉਨ੍ਹਾਂ ਨੇ ਪੀਣ ਵਾਲੇ ਪਾਣੀ ਦੀ ਉਪਲਬਧਤਾ, ਅੱਗ ਸੁਰੱਖਿਆ ਉਪਾਵਾਂ, ਸੈਨੀਟੇਸ਼ਨ ਮਿਆਰਾਂ, ਗਰਮੀਆਂ ਦੇ ਮੌਸਮ ਦੌਰਾਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਸਮੁੱਚੇ ਵਿ ਦਿਅਕ ਪ੍ਰਬੰਧਾਂ ਬਾਰੇ ਜਾਣਕਾਰੀ ਇਕੱਠੀ ਕੀਤੀ।

ਮੁੱਖ ਮੰਤਰੀ ਨੇ ਕਿਹਾ, “ਸਾਲਾਂ ਤੋਂ, ਦਿੱਲੀ ਦੇ ਸਰਕਾਰੀ ਸਕੂਲ ਕੁਪ੍ਰਬੰਧਨ, ਖਰਾਬ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਸਹੂਲਤਾਂ ਦੀ ਭਾਰੀ ਘਾਟ ਦੇ ਬੋਝ ਹੇਠ ਦੱਬੇ ਹੋਏ ਸਨ। ਹਾਲਾਂਕਿ, ਪਿਛਲੇ ਸਾਲ ਤੋਂ, ਅਸੀਂ ਸਕੂਲਾਂ ਦੇ ਅੰਦਰ ਜ਼ਰੂਰੀ ਸਹੂਲਤਾਂ ਨੂੰ ਲਗਾਤਾਰ ਮਜ਼ਬੂਤ ​​ਕਰਨ, ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਆਪਣੇ ਵਿ ਦਿਆਰਥੀਆਂ ਲਈ ਇੱਕ ਸੁਰੱਖਿਅਤ ਅਤੇ ਉੱਤਮ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੇ ਹਾਂ।”

NO COMMENTS

LEAVE A REPLY

Please enter your comment!
Please enter your name here

Exit mobile version