Home ਦੇਸ਼ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੀਟਿੰਗ ’ਚ 68 ਏਜੰਡਿਆਂ ‘ਤੇ ਕੀਤੀ...

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੀਟਿੰਗ ’ਚ 68 ਏਜੰਡਿਆਂ ‘ਤੇ ਕੀਤੀ ਚਰਚਾ

0

ਹਿਮਾਚਲ ਪ੍ਰਦੇਸ਼ : ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ਹੇਠ ਹੋਈ ਹਿਮਾਚਲ ਪ੍ਰਦੇਸ਼ ਮੰਤਰੀ ਮੰਡਲ ਦੀ ਮੀਟਿੰਗ ਵਿੱਚ 68 ਏਜੰਡਿਆਂ ‘ਤੇ ਚਰਚਾ ਹੋਈ ਅਤੇ ਕਈ ਇਤਿਹਾਸਕ ਫੈਸਲੇ ਲਏ ਗਏ। ਮੀਟਿੰਗ ਵਿੱਚ ਸਭ ਤੋਂ ਵੱਡੀ ਰਾਹਤ ਨੌਜਵਾਨਾਂ ਨੂੰ ਮਿਲੀ ਹੈ। ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਵਿੱਚ ਸਰਕਾਰੀ ਨੌਕਰੀਆਂ ‘ਤੇ ਕੋਈ ਪਾਬੰਦੀ ਨਹੀਂ ਲੱਗੇਗੀ ਅਤੇ ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਸੁਚਾਰੂ ਢੰਗ ਨਾਲ ਜਾਰੀ ਰਹੇਗੀ। ਨਾਲ ਹੀ, ਵੱਖ-ਵੱਖ ਵਿਭਾਗਾਂ ਵਿੱਚ 1066 ਨਵੀਆਂ ਅਸਾਮੀਆਂ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਕੈਬਨਿਟ ਨੇ ਸਿੱਖਿਆ, ਸਿਹਤ ਅਤੇ ਲੋਕ ਨਿਰਮਾਣ ਵਿਭਾਗ ਸਮੇਤ ਕਈ ਵਿਭਾਗਾਂ ਵਿੱਚ ਮਹੱਤਵਪੂਰਨ ਭਰਤੀ ਦਾ ਰਸਤਾ ਸਾਫ ਕਰ ਦਿੱਤਾ। CBSE ਸਕੂਲਾਂ ਦੇ ਲਈ 600 ਅਧਿਆਪਕ ਅਸਾਮੀਆਂ (ਸੰਸਕ੍ਰਿਤ, ਸੰਗੀਤ, ਸਰੀਰਕ ਸਿੱਖਿਆ ਅਤੇ ਡਰਾਇੰਗ) ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਇਸ ਤੋਂ ਇਲਾਵਾ, ਲੋਕ ਨਿਰਮਾਣ ਵਿਭਾਗ ਵਿੱਚ 190 ਜੂਨੀਅਰ ਇੰਜੀਨੀਅਰ (ਸਿਵਲ), 151 JOA (IT), 150 ਸਟਾਫ ਨਰਸਾਂ, 40 ਫਾਰਮੇਸੀ ਅਫਸਰ ਅਤੇ ਸਿਹਤ ਵਿਭਾਗ ਵਿੱਚ 30 ਰੇਡੀਓਗ੍ਰਾਫਰ, ਹੋਰ ਅਹੁਦਿਆਂ ਨੂੰ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਔਰਤਾਂ ਅਤੇ ਅਪਾਹਜਾਂ ਦੇ ਲਈ ਵੱਡੇ ਐਲਾਨ

ਸੁੱਖੂ ਸਰਕਾਰ ਨੇ ਮਾਨਵੀ ਪਹੁੰਚ ਅਪਣਾਉਂਦੇ ਹੋਏ ਮਹਿਲਾ ਹੋਮ ਗਾਰਡਜ਼ ਨੂੰ ਹੁਣ 26 ਹਫ਼ਤਿਆਂ ਦੀ ਮੈਟਰਨਿਟੀ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ‘ਇੰਦਰਾ ਗਾਂਧੀ ਸੁੱਖ ਸਿੱਖਿਆ ਯੋਜਨਾ’ ਵਿੱਚ ਸੋਧ ਕਰਕੇ ਵਿਧਵਾਵਾਂ ਦੀਆਂ ਧੀਆਂ ਨੂੰ ਕਿੱਤਾਮੁਖੀ ਸਿੱਖਿਆ ਲਈ ਮਦਦ ਅਤੇ ਹੋਸਟਲ ਨਾ ਮਿਲਣ ‘ਤੇ 3,000 ਰੁਪਏ ਪ੍ਰਤੀ ਮਹੀਨਾ ਕਿਰਾਇਆ ਦੇਣ ਦਾ ਪ੍ਰਾਵਧਾਨ ਕੀਤਾ ਗਿਆ ਹੈ। ਦਿਵਯਾਂਗਾਂ ਦੇ ਵਿਆਹ ਗ੍ਰਾਂਟ ਵਿੱਚ ਵੀ ਕਾਫ਼ੀ ਵਾਧਾ ਕੀਤਾ ਗਿਆ ਹੈ; 70% ਤੋਂ ਵੱਧ ਅਪਾਹਜਤਾ ਵਾਲੇ ਲੋਕਾਂ ਨੂੰ ਹੁਣ 50,000 ਦੀ ਜਗ੍ਹਾਂ 2 ਲੱਖ ਰੁਪਏ ਮਿਲਣਗੇ।

ਸ਼ਰਾਬ ਦੀ ਨਿਲਾਮੀ ਹੁਣ ਈ-ਨਿਲਾਮੀ ਰਾਹੀਂ

ਮਾਲੀਆ ਵਧਾਉਣ ਦੇ ਲਈ, ਸਰਕਾਰ ਨੇ ਆਬਕਾਰੀ ਨੀਤੀ 2026-27 ਅਤੇ ਟੋਲ ਟੈਕਸ ਬੈਰੀਅਰ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਹੁਣ ਈ-ਨਿਲਾਮੀ ਰਾਹੀਂ ਕੀਤੀ ਜਾਵੇਗੀ, ਜਿਸ ਨਾਲ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ। ਸਰਕਾਰ ਆਪਣੇ ਸਰੋਤਾਂ ਤੋਂ 3,500 ਕਰੋੜ ਰੁਪਏ ਦਾ ਵਾਧੂ ਮਾਲੀਆ ਪ੍ਰਾਪਤ ਕੀਤਾ ਗਿਆ ਹੈ।

ਸਿੱਖਿਆ ਅਤੇ ਸਿਹਤ ਵਿੱਚ ਸੁਧਾਰ

ਸਿੱਖਿਆ ਦੀ ਗੁਣਵੱਤਾ ਵਧਾਉਣ ਦੇ ਲਈ, 777 ਸਕੂਲਾਂ ਵਿੱਚ ਡਿਜੀਟਲ ਕਲਾਸਰੂਮ ਬਣਾਏ ਜਾਣਗੇ, ਅਤੇ 31 ਸਕੂਲਾਂ ਨੂੰ ਸਹਿ-ਸਿੱਖਿਆ ਸਕੂਲਾਂ ਵਿੱਚ ਮਿਲਾ ਦਿੱਤਾ ਜਾਵੇਗਾ। ਸਿਹਤ ਸੰਭਾਲ ਸੇਵਾਵਾਂ ਨੂੰ ਉੱਚ-ਤਕਨੀਕੀ ਪੱਧਰ ‘ਤੇ ਅਪਗ੍ਰੇਡ ਕਰਨ ਲਈ 1,617 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ, ਤਾਂ ਜੋ ਮਰੀਜ਼ਾਂ ਨੂੰ ਇਲਾਜ ਲਈ ਰਾਜ ਤੋਂ ਬਾਹਰ ਨਾ ਜਾਣਾ ਪਵੇ। ਇਸ ਤੋਂ ਇਲਾਵਾ, ਕਈ ਜ਼ਿਲ੍ਹਿਆਂ ਵਿੱਚ ਨਵੇਂ ਖੇਡ ਹੋਸਟਲ ਖੋਲ੍ਹੇ ਜਾਣਗੇ, ਅਤੇ ਸੜਕਾਂ ਦੇ ਰੱਖ-ਰਖਾਅ ਲਈ ਇੱਕ ਨਵੀਂ ਡਰੇਨੇਜ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version