Home ਪੰਜਾਬ ਸੀ.ਆਈ.ਏ ਸਟਾਫ ਫਰੀਦਕੋਟ ਨੇ 208 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਕੀਤੇ ਕਾਬੂ

ਸੀ.ਆਈ.ਏ ਸਟਾਫ ਫਰੀਦਕੋਟ ਨੇ 208 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਕੀਤੇ ਕਾਬੂ

0

ਫਰੀਦਕੋਟ: ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਸੀ.ਆਈ.ਏ ਸਟਾਫ ਫਰੀਦਕੋਟ ਨੇ ਕਾਰਵਾਈ ਕਰਦੇ ਹੋਏ ਫਿਰੋਜ਼ਪੁਰ ਰੋਡ ਸਥਿਤ ਦਾਣਾ ਮੰਡੀ ਨੇੜਿਓਂ ਦੋ ਦੋਸ਼ੀਆਂ ਨੂੰ 208 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਈ ਜਾਣਕਾਰੀ ਦੇ ਆਧਾਰ ‘ਤੇ ਇਸ ਮਾਮਲੇ ‘ਚ ਦੋ ਹੋਰ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਬਾਕੀ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਅਰਾਈਆਂ ਵਾਲੀ ਬਸਤੀ, ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਹਰਪ੍ਰੀਤ ਸਿੰਘ ਵਾਸੀ ਚੱਕਾ ਮੇਘਾ ਵਿਰਾਨ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ। ਜਦੋਂਕਿ ਉਕਤ ਮਾਮਲੇ ਵਿੱਚ ਲੱਖਾ ਸਿੰਘ ਵਾਲਾ ਵਾਸੀ ਲੱਖਾ ਸਿੰਘ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਰਮਨਜੀਤ ਸਿੰਘ ਵਾਸੀ ਕੁੱਤੀ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਨਾਮਜ਼ਦ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਦੀ ਟੀਮ ਗਸ਼ਤ ਦੌਰਾਨ ਦਾਣਾ ਮੰਡੀ ਫ਼ਿਰੋਜ਼ਪੁਰ ਰੋਡ ਨੇੜੇ ਮੌਜੂਦ ਸੀ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ । ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ ਇਕ ਪਾਰਦਰਸ਼ੀ ਪਲਾਸਟਿਕ ਦੇ ਲਿਫਾਫੇ ‘ਚ ਰੱਖੀ 208 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਨਿੱਜੀ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ।

ਪੁਲਿਸ ਨੇ ਬਰਾਮਦ ਕੀਤੀ ਹੈਰੋਇਨ, ਮੋਬਾਈਲ ਫੋਨ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਥਾਣਾ ਫਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version