Homeਦੇਸ਼ਕਠੂਆ 'ਚ CISF ਜਵਾਨ ਨੇ ਸਾਥੀਆਂ ’ਤੇ ਗੋਲੀ ਚਲਾਈ, 4 ਦੀ ਮੌਤ

ਕਠੂਆ ‘ਚ CISF ਜਵਾਨ ਨੇ ਸਾਥੀਆਂ ’ਤੇ ਗੋਲੀ ਚਲਾਈ, 4 ਦੀ ਮੌਤ

ਕਠੂਆ: ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਮੰਗਲਵਾਰ ਸ਼ਾਮ CISF ਦੇ ਇੱਕ ਜਵਾਨ ਵੱਲੋਂ ਆਪਣੇ ਸਾਥੀਆਂ ’ਤੇ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਧਿਕਾਰੀਆਂ ਮੁਤਾਬਕ ਇਸ ਘਟਨਾ ਵਿੱਚ ਚਾਰ CISF ਕਰਮਚਾਰੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਅਸਿਸਟੈਂਟ ਕਮਾਂਡੈਂਟ, ਇੱਕ ਸਬ-ਇੰਸਪੈਕਟਰ ਅਤੇ ਦੋ ਕਾਂਸਟੇਬਲ ਸ਼ਾਮਲ ਹਨ।

ਇਹ ਘਟਨਾ ਬਸੋਹਲੀ ਇਲਾਕੇ ਦੇ ਮਸ਼ਕਾ ਪਿੰਡ ਵਿੱਚ ਸਥਿਤ ਸੇਵਾ ਹਾਈਡ੍ਰੋਇਲੈਕਟ੍ਰਿਕ ਪਾਵਰ ਪ੍ਰੋਜੈਕਟ ’ਤੇ CISF ਯੂਨਿਟ ਵਿੱਚ ਵਾਪਰੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਕਰਮਚਾਰੀਆਂ ਵਿਚਕਾਰ ਕਿਸੇ ਮੁੱਦੇ ਨੂੰ ਲੈ ਕੇ ਬਹਿਸ ਹੋਈ, ਜਿਸ ਤੋਂ ਬਾਅਦ ਇੱਕ ਹੈੱਡ ਕਾਂਸਟੇਬਲ ਨੇ ਸਰਵਿਸ ਰਾਈਫਲ ਨਾਲ ਗੋਲੀਬਾਰੀ ਕਰ ਦਿੱਤੀ।

ਮ੍ਰਿਤਕਾਂ ਦੀ ਪਛਾਣ ਅਸਿਸਟੈਂਟ ਕਮਾਂਡੈਂਟ ਅੰਕਿਤ ਕੁਮਾਰ ਪਾਂਡੇ, ਸਬ-ਇੰਸਪੈਕਟਰ ਲਕਸ਼ਮਣ ਸਿੰਘ ਅਤੇ ਕਾਂਸਟੇਬਲ ਰਫ਼ੀਕ ਅਹਿਮਦ ਤੇ ਸੰਦੀਪ ਕੁਮਾਰ ਵਜੋਂ ਹੋਈ ਹੈ। ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਚਾਰਾਂ ਨੂੰ ਨੇੜਲੇ NHPC ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ।

ਪੁਲਿਸ ਮੁਤਾਬਕ ਕਥਿਤ ਦੋਸ਼ੀ ਹੈੱਡ ਕਾਂਸਟੇਬਲ ਅਵਦੇਸ਼ ਕੁਮਾਰ ਸਿੰਘ ਨੂੰ ਮੌਕੇ ’ਤੇ ਮੌਜੂਦ ਹੋਰ ਕਰਮਚਾਰੀਆਂ ਨੇ ਕਾਬੂ ਕਰ ਲਿਆ ਅਤੇ ਬਾਅਦ ਵਿੱਚ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਉਸ ਦੀ ਸਰਵਿਸ ਰਾਈਫਲ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ। ਘਟਨਾ ਤੋਂ ਬਾਅਦ ਪੁਲਿਸ ਅਤੇ CISF ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।

ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਦੇ ਪਿੱਛੇ ਅਸਲ ਕਾਰਨ ਅਤੇ ਬਹਿਸ ਦੀ ਪੂਰੀ ਵਜ੍ਹਾ ਹਾਲੇ ਸਪੱਸ਼ਟ ਨਹੀਂ ਹੋਈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ CISF ਵੱਲੋਂ ਵੀ ਅੰਦਰੂਨੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments