HomeਪੰਜਾਬCJP ਦੇ ਸੰਸਥਾਪਕ ਅਭਿਜੀਤ ਦੀਪਕ ਨੇ ਭਲਕੇ ਪੰਜਾਬ 'ਚ ਪ੍ਰਦਰਸ਼ਨ ਕਰਨ ਦਾ...

CJP ਦੇ ਸੰਸਥਾਪਕ ਅਭਿਜੀਤ ਦੀਪਕ ਨੇ ਭਲਕੇ ਪੰਜਾਬ ‘ਚ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ 

ਅੰਮ੍ਰਿਤਸਰ: ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦਿੱਲੀ ਅਤੇ ਪੁਣੇ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਆਪਣੀ ਐਂਟਰੀ ਕਰਨ ਜਾ ਰਹੀ ਹੈ। ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੇ ਭਲਕੇ , 13 ਜੂਨ ਨੂੰ ਪੰਜਾਬ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਕਾਕਰੋਚ ਜਨਤਾ ਪਾਰਟੀ ਪੰਜਾਬ ਵਿੱਚ ਦਾਖਲ ਹੋਣ ਜਾ ਰਿਹਾ ਹੈ। ਪਾਰਟੀ ਨੇ ਭਲਕੇ , 13 ਜੂਨ ਨੂੰ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਦੀ ਤਿਆਰੀ ਕਰ ਲਈ ਹੈ।ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕ ਨੇ ਭਲਕੇ , 13 ਜੂਨ ਨੂੰ ਅੰਮ੍ਰਿਤਸਰ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਸ਼ਾਮ 4 ਵਜੇ ਪਹੁੰਚਣਗੇ ਅੰਮ੍ਰਿਤਸਰ
ਦੀਪਕ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਇਸ ਪ੍ਰਦਰਸ਼ਨ ਦਾ ਮੁੱਖ ਉਦੇਸ਼ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਨਾ ਹੈ।

ਦੀਪਕ ਨੇ ਕਿਹਾ ਕਿ ਜੇਕਰ ਸਾਰੇ ਮਿਲ ਕੇ ਆਵਾਜ਼ ਉਠਾਉਣ ਤਾਂ NEET ਅਤੇ CBSE ਦੇ ਵਿਦਿਆਰਥੀਆਂ ਨੂੰ ਇਨਸਾਫ ਮਿਲ ਸਕਦਾ ਹੈ। ਸੀ.ਜੇ.ਪੀ. ਨੇ ਹੁਣ ਤੱਕ NEET ਪੇਪਰ ਲੀਕ ਮੁੱਦੇ ‘ਤੇ ਨਵੀਂ ਦਿੱਲੀ, ਪੁਣੇ ਅਤੇ ਲਖਨਊ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਦੇਸ਼ ਦੇ 7 ਸੂਬਿਆਂ ‘ਚ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਹੀ ਹੈ।

ਲਖਨਊ ਤੋਂ ਬਾਅਦ ਅੰਮ੍ਰਿਤਸਰ, ਜੈਪੁਰ, ਬੈਂਗਲੁਰੂ ਅਤੇ ਹੈਦਰਾਬਾਦ ਵਿੱਚ ਵੀ ਰੈਲੀਆਂ ਦਾ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ। ਪਾਰਟੀ ਦਾ ਕਹਿਣਾ ਹੈ ਕਿ ਉਹ ਰਾਸ਼ਟਰੀ ਪੱਧਰ ‘ਤੇ ਪ੍ਰਤੀਯੋਗੀ ਪ੍ਰੀਖਿਆਵਾਂ ‘ਚ ਪਾਰਦਰਸ਼ਤਾ ਅਤੇ ਵਿਦਿਆਰਥੀਆਂ ਨੂੰ ਇਨਸਾਫ ਦਿਵਾਉਣ ਦਾ ਮੁੱਦਾ ਉਠਾਏਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments