ਨਵੀਂ ਦਿੱਲੀ: ਦੇਸ਼ ਵਿੱਚ ਨੀਟ ਪ੍ਰੀਖਿਆ ਵਿੱਚ ਕਥਿਤ ਪੇਪਰ ਲੀਕ ਹੋਣ ਅਤੇ ਦੇਸ਼ ਵਿੱਚ ਵਧਦੀ ਬੇਰੁਜ਼ਗਾਰੀ ਦੇ ਮੁੱਦਿਆਂ ਨੂੰ ਲੈ ਕੇ ਅੱਜ ਸਿਆਸੀ ਪਾਰਟੀ ‘ਕਾਕਰੋਚ ਜਨਤਾ ਪਾਰਟੀ’ (ਸੀ.ਜੇ.ਪੀ.) ਵੱਲੋਂ ਕੀਤਾ ਜਾ ਰਿਹਾ ਵਿਰੋਧ ਅੱਜ ਬੇਹੱਦ ਭਖ ਗਿਆ ਹੈ। ਸੀ.ਜੇ.ਪੀ. ਦੇ ਇਸ ਅੰਦੋਲਨ ਨੂੰ ਦੇਸ਼ ਭਰ ਦੇ ਵਿਦਿਆਰਥੀਆਂ, ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਭਾਰੀ ਸਮਰਥਨ ਮਿਲ ਰਿਹਾ ਹੈ। ਪ੍ਰਦਰਸ਼ਨਕਾਰੀ 19 ਜੁਲਾਈ ਦੀ ਸ਼ਾਮ ਤੋਂ ਹੀ ਦਿੱਲੀ ਦੇ ਇ ਤਿਹਾਸਕ ਪ੍ਰਦਰਸ਼ਨ ਸਥਾਨ ਜੰਤਰ-ਮੰਤਰ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ, ਜਿੱਥੇ ਅੱਜ ਸਵੇਰ ਤੱਕ ਭਾਰੀ ਭੀੜ ਇਕੱਠੀ ਹੋ ਚੁੱਕੀ ਹੈ।
ਸੁਰੱਖਿਆ ਦੇ ਸਖ਼ਤ ਪ੍ਰਬੰਧ, ਪੁਲਿਸ ਅਤੇ ਖੁਫੀਆ ਏਜੰਸੀਆਂ ਅਲਰਟ ‘ਤੇ
ਦਿੱਲੀ ਪੁਲਿਸ ਅਤੇ ਕੇਂਦਰੀ ਖੁਫੀਆ ਏਜੰਸੀਆਂ ਸੰਸਦ ਸੈਸ਼ਨ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹਨ। ਨਵੀਂ ਦਿੱਲੀ ਅਤੇ ਸੰਸਦ ਦੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਸੁਰੱਖਿਆ ਘੇਰਾ ਸਖ਼ਤ ਕਰ ਦਿੱਤਾ ਗਿਆ ਹੈ। ਜੰਤਰ-ਮੰਤਰ ‘ਤੇ ਭਾਰੀ ਪੁਲਿਸ ਬਲ ਦੇ ਨਾਲ-ਨਾਲ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਸਖ਼ਤ ਬੈਰੀਕੇਡ ਲਗਾਏ ਗਏ ਹਨ।
ਸੰਸਦ ਭਵਨ ਪੁੱਜੇ ਪ੍ਰਦਰਸ਼ਨਕਾਰੀ
ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨਕਾਰੀ ਸੰਸਦ ਭਵਨ ਪਹੁੰਚ ਗਏ ਹਨ। ਇੱਥੇ ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਹਨ।
