Homeਦੇਸ਼CJP ਦਾ ਜੰਤਰ-ਮੰਤਰ 'ਤੇ ਪ੍ਰਦਰਸ਼ਨ ਸ਼ੁਰੂ , ਤ੍ਰਿਣਮੂਲ ਕਾਂਗਰਸ ਦੇ ਰਾਜ ਸਭਾ...

CJP ਦਾ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਸ਼ੁਰੂ , ਤ੍ਰਿਣਮੂਲ ਕਾਂਗਰਸ ਦੇ ਰਾਜ ਸਭਾ ਮੈਂਬਰ ਨੇ ਦਿੱਤਾ ਖੁੱਲ੍ਹਾ ਸਮਰਥਨ

ਨਵੀਂ ਦਿੱਲੀ: NEET ਪ੍ਰੀਖਿਆ ਦੇ ਵਿਵਾਦ ਨੂੰ ਲੈ ਕੇ ‘ਕਾਕਰੋਚ ਜਨਤਾ ਪਾਰਟੀ’ ਨੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਵਿਰੋਧ ਦਾ ਕਾਰਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ‘ਕਾਕਰੋਚ ਜਨਤਾ ਪਾਰਟੀ’ ਦੇ ਮੁਖੀ ਅਭਿਜੀਤ ਦੀਪਕ ਵਿਰੋਧ ਪ੍ਰਦਰਸ਼ਨ ਲਈ ਅਮਰੀਕਾ ਤੋਂ ਦਿੱਲੀ ਪਹੁੰਚ ਚੁੱਕੇ ਹਨ, ਉਹ ਇਸ ਅੰਦੋਲਨ ਦੀ ਅਗਵਾਈ ਕਰ ਰਹੇ ਹਨ।

ਇਸ ਦੌਰਾਨ ਦੇਸ਼ ਵਿੱਚ ਵੱਧ ਰਹੇ ਇਸ ਵਿਦਿਆਰਥੀ ਅੰਦੋਲਨ ਨੂੰ ਹੁਣ ਰਾਸ਼ਟਰੀ ਪੱਧਰ ‘ਤੇ ਵਿਰੋਧੀ ਪਾਰਟੀਆਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੀ ਰਾਜ ਸਭਾ ਮੈਂਬਰ ਅਤੇ ਸੀਨੀਅਰ ਪੱਤਰਕਾਰ ਸਾਗਰਿਕਾ ਘੋਸ਼ ਨੇ ਕਾਕਰੋਚ ਜਨਤਾ ਪਾਰਟੀ ਦੇ ਇਸ ਪ੍ਰਦਰਸ਼ਨ ਨੂੰ ਆਪਣਾ ਖੁੱਲ੍ਹਾ ਸਮਰਥਨ ਦਿੱਤਾ ਹੈ।

ਸੰਸਦ ਮੈਂਬਰ ਸਾਗਰਿਕਾ ਘੋਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ- ” ਮੇਰੇ ਵੱਲੋਂ ਤੁਹਾਨੂੰ ਬਹੁਤ-ਬਹੁਤ ਵਧਾਈਆਂ ਅਤੇ ਪੂਰਾ ਸਮਰਥਨ । ਇਸ ਸਹੀ ਲੜਾਈ ਨੂੰ ਇਸ ਤਰ੍ਹਾਂ ਅੱਗੇ ਵਧਾਉਂਦੇ ਰਹੋ !”

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments