Home ਦੇਸ਼ ਕਾਲਜ ‘ਚ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚਕਾਰ ਝੜਪ , ਇੱਕ ਦੀ ਚਾਕੂ...

ਕਾਲਜ ‘ਚ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚਕਾਰ ਝੜਪ , ਇੱਕ ਦੀ ਚਾਕੂ ਮਾਰ ਕੇ ਕੀਤੀ ਗਈ ਹੱਤਿਆ , ਤਿੰਨ ਗੰਭੀਰ ਜ਼ਖਮੀ

0

ਮਹਾਰਾਸ਼ਟਰ: ਮਹਾਰਾਸ਼ਟਰ ਦੇ ਲਾਤੂਰ ਸ਼ਹਿਰ ਦੇ ਇੱਕ ਕਾਲਜ ਵਿੱਚ ਵਿਦਿਆਰਥੀਆਂ ਦੇ ਦੋ ਸਮੂਹਾਂ ਵਿਚਕਾਰ ਝੜਪ ਵਿੱਚ ਇੱਕ ਵਿਦਿਆਰਥੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬੀਤੀ ਸ਼ਾਮ ਨੂੰ ਔਸਾ ਰੋਡ ‘ਤੇ ਸਥਿਤ ਕਾਲਜ ਕੈਂਪਸ ਵਿੱਚ ਵਾਪਰੀ ਅਤੇ ਬਾਅਦ ਵਿੱਚ ਚਾਰ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਇੱਕ ਨਿੱਜੀ ਝਗੜੇ ਤੋਂ ਬਾਅਦ ਕਾਲਜ ਦੇ ਤੀਜੇ ਸਾਲ ਦੇ ਡਿਪਲੋਮਾ ਵਿਦਿਆਰਥੀਆਂ ਦੇ ਦੋ ਸਮੂਹਾਂ ਵਿੱਚ ਝੜਪ ਹੋ ਗਈ । ਅਧਿਕਾਰੀ ਨੇ ਦੱਸਿਆ ਕਿ ਵਿਕਰਮ ਨਾਰਾਇਣ ਪੰਚਾਲ (20) ਨਾਮਕ ਇੱਕ ਵਿਦਿਆਰਥੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ , ਜਦੋਂ ਕਿ ਤਿੰਨ ਹੋਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ।

ਪੁਲਿਸ ਨੇ ਕਿਹਾ ਕਿ ਘਟਨਾ ਦੇ ਸਬੰਧ ਵਿੱਚ ਬਾਅਦ ਵਿੱਚ ਚਾਰ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਲਾਤੂਰ ਦੇ ਕਾਂਗਰਸ ਵਿਧਾਇਕ ਅਮਿਤ ਦੇਸ਼ਮੁਖ ਨੇ ਸ਼ਹਿਰ ਵਿੱਚ ਵੱਧ ਰਹੇ ਅਪਰਾਧ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਨੂੰ ਅਪੀਲ ਕੀਤੀ।

NO COMMENTS

LEAVE A REPLY

Please enter your comment!
Please enter your name here

Exit mobile version