Home ਦੇਸ਼ ਰਾਜੌਰੀ ਜ਼ਿਲ੍ਹੇ ‘ਚ ਕਲਰਕ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਰਾਜੌਰੀ ਜ਼ਿਲ੍ਹੇ ‘ਚ ਕਲਰਕ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

0

ਰਾਜੌਰੀ : ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਅੱਜ ਰਾਜੌਰੀ ਜ਼ਿਲ੍ਹੇ ‘ਚ ਇਕ ਕਲਰਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਬਿਊਰੋ ਨੇ ਜਾਲ ਵਿਛਾ ਕੇ ਕਲਰਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਲਰਕ ਸਰਕਾਰੀ ਖਜ਼ਾਨਾ ਕਾਲਾਕੋਟ ਵਿੱਚ ਤਾਇਨਾਤ ਹੈ। ਫੜੇ ਗਏ ਮੁਲਜ਼ਮ ਕਲਰਕ ਦੀ ਪਛਾਣ ਖਾਦਮ ਹੁਸੈਨ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਐਂਟੀ ਕੁਰੱਪਸ਼ਨ ਬਿਊਰੋ ਨੂੰ ਖਾਦਮ ਖ਼ਿਲਾਫ਼ ਸ਼ਿਕਾਇਤ ਮਿਲੀ ਸੀ। ਸ਼ਿਕਾਇਤਕਰਤਾ ਨੇ ਕਲਰਕ ’ਤੇ ਨਾਜਾਇਜ਼ ਤੌਰ ’ਤੇ ਪੈਸੇ ਮੰਗਣ ਦਾ ਦੋਸ਼ ਲਾਇਆ ਹੈ। ਇਸ ਸ਼ਿਕਾਇਤ ਦੇ ਚੱਲਦਿਆਂ ਬਿਊਰੋ ਨੇ ਜਾਲ ਵਿਛਾ ਕੇ ਮੁਲਜ਼ਮ ਕਲਰਕ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਫਿਲਹਾਲ ਦੋਸ਼ੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ ਅਤੇ ਮਾਮਲਾ ਦਰਜ ਕਰ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

NO COMMENTS

LEAVE A REPLY

Please enter your comment!
Please enter your name here

Exit mobile version