Homeਹਰਿਆਣਾਰੋਹਤਕ ਵਿਖੇ ਤਾਇਨਾਤ ਕਲਰਕ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...

ਰੋਹਤਕ ਵਿਖੇ ਤਾਇਨਾਤ ਕਲਰਕ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਰੋਹਤਕ: ਹਰਿਆਣਾ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ, ਰੋਹਤਕ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਹੋਏ ਜ਼ੋਨਲ ਮਾਰਕੀਟਿੰਗ ਇਨਫੋਰਸਮੈਂਟ ਦਫਤਰ , ਨਵੀਂ ਅਨਾਜ ਮੰਡੀ ਰੋਹਤਕ ਵਿਖੇ ਤਾਇਨਾਤ ਕਲਰਕ ਰਾਕੇਸ਼ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧ ਵਿਚ ਬਿਊਰੋ ਦੇ ਰੋਹਤਕ ਥਾਣੇ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 7 ਤਹਿਤ ਮੁਕੱਦਮਾ ਨੰਬਰ 28 ਮਿਤੀ 17 ਸਤੰਬਰ 2026 ਨੂੰ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਅਨੁਸਾਰ ਉਸ ਦੀ ਨਰੇਲਾ ਵਿੱਚ ਐਗਰੋ ਫੂਡ ਕੰਪਨੀ ਹੈ। ਉਸ ਨੇ ਪਾਣੀਪਤ ਮਾਰਕੀਟ ਕਮੇਟੀ ਅਧੀਨ ਜ਼ੋਨ ਲਾਇਸੈਂਸ ਲਈ ਅਪਲਾਈ ਕੀਤਾ ਸੀ। ਦਰਖਾਸਤ ਨਾਲ ਸਬੰਧਤ ਫਾਈਲ ਤਿਆਰ ਕਰਕੇ ਮਾਰਕੀਟ ਕਮੇਟੀ ਨੂੰ ਸੌਂਪ ਦਿੱਤੀ ਗਈ, ਜਿਸ ਨੂੰ ਅਗਲੇਰੀ ਕਾਰਵਾਈ ਲਈ ZMEO ਦਫ਼ਤਰ ਰੋਹਤਕ ਨੂੰ ਭੇਜ ਦਿੱਤਾ ਗਿਆ। ਜਦੋਂ ਸ਼ਿਕਾਇਤਕਰਤਾ ਫਾਈਲ ਦੀ ਸਥਿਤੀ ਜਾਣਨ ਲਈ ZMEO ਦਫ਼ਤਰ ਪਹੁੰਚਿਆ ਤਾਂ ਉੱਥੇ ਤਾਇਨਾਤ ਕਲਰਕ ਰਾਕੇਸ਼ ਨੇ ਲਾਇਸੈਂਸ ਬਣਵਾਉਣ ਬਦਲੇ ਉਸ ਤੋਂ 40,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤ ਮਿਲਣ ਤੋਂ ਬਾਅਦ ਬਿਊਰੋ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਛਾਪੇਮਾਰੀ ਪਾਰਟੀ ਦਾ ਗਠਨ ਕੀਤਾ। ਕਾਰਵਾਈ ਦੌਰਾਨ ਮੁਲਜ਼ਮ ਕਲਰਕ ਨੂੰ ਸ਼ਿਕਾਇਤਕਰਤਾ ਪਾਸੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਹ ਕਾਰਵਾਈ ਆਜ਼ਾਦ ਗਵਾਹਾਂ ਦੀ ਮੌਜੂਦਗੀ ਵਿੱਚ ਕੀਤੀ ਗਈ। ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ, ਹਰਿਆਣਾ ਦੇ ਡਾਇਰੈਕਟਰ ਡਾ.ਏ.ਐਸ. ਚਾਵਲਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments