ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੇ ਕੀਤੇ ਸੰਦੇਸ਼ ਵਿੱਚ ਬਾਬਾ ਸ੍ਰੀ ਚੰਦ ਜੀ ਨੂੰ ਸਤਿਕਾਰ ਸਹਿਤ ਯਾਦ ਕੀਤਾ।
ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਅਤੇ ਮਹਾਨ ਤਪੱਸਵੀ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

ਉਨ੍ਹਾਂ ਕਿਹਾ ਕਿ ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਵਾਲੇ ਮਹਾਨ ਤਪੱਸਵੀਆਂ ਵਿੱਚ ਬਾਬਾ ਸ੍ਰੀ ਚੰਦ ਜੀ ਦਾ ਨਾਮ ਬੜੇ ਸਤਿਕਾਰ ਨਾਲ ਲਿਆ ਜਾਂਦਾ ਹੈ। ਮੁੱਖ ਮੰਤਰੀ ਨੇ ਇਸ ਪਾਵਨ ਦਿਹਾੜੇ ਮੌਕੇ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਧਾਰਮਿਕ ਸਮਾਗਮ ਵੀ ਕਰਵਾਏ ਜਾ ਰਹੇ ਹਨ। ਹਾਲ ਹੀ ਵਿੱਚ ਨਵਾਂਸ਼ਹਿਰ ਵਿੱਚ ਵੀ ਇਸ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ।












