ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ‘ਆਰਟ ਆਫ ਲਿਵਿੰਗ’ ਦੇ ਸੰਸਥਾਪਕ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ੍ਰੀ ਸ੍ਰੀ ਰਵੀ ਸ਼ੰਕਰ ਵਿਚਕਾਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋਇਆ।
ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਨਜ਼ਰ ਆ ਰਹੇ ਹਨ।
ਇਸ ਮੁਲਾਕਾਤ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਪੱਧਰ ’ਤੇ ਵੀ ਚਰਚਾ ਦੇਖਣ ਨੂੰ ਮਿਲ ਰਹੀ ਹੈ।











