HomeਪੰਜਾਬCM ਭਗਵੰਤ ਮਾਨ ਦਾ ਜਪਾਨ ਦੌਰਾ ਰੱਦ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ

CM ਭਗਵੰਤ ਮਾਨ ਦਾ ਜਪਾਨ ਦੌਰਾ ਰੱਦ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਸਤਾਵਿਤ ਜਪਾਨ ਦੌਰੇ ਨੂੰ ਕੇਂਦਰ ਸਰਕਾਰ ਵੱਲੋਂ ਰਾਜਨੀਤਿਕ ਮਨਜ਼ੂਰੀ ਨਹੀਂ ਦਿੱਤੀ ਗਈ। ਮਾਨ ਨੇ ਜਪਾਨ ਵਿੱਚ ਏਸ਼ੀਆਈ ਖੇਡਾਂ ਦੌਰਾਨ ਭਾਰਤੀ ਪੁਰਸ਼ ਹਾਕੀ ਟੀਮ ਦੇ ਮੁਕਾਬਲੇ ਦੇਖਣ ਲਈ ਜਾਣਾ ਸੀ। ਰਿਪੋਰਟਾਂ ਮੁਤਾਬਕ ਮਨਜ਼ੂਰੀ ਨਾ ਦੇਣ ਪਿੱਛੇ ਸੁਰੱਖਿਆ ਨਾਲ ਜੁੜੇ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ।

ਹਾਕੀ ਮੈਚ ਦੇਖਣ ਲਈ ਮਿਲਿਆ ਸੀ ਸੱਦਾ

ਭਗਵੰਤ ਮਾਨ ਨੂੰ ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ ਜਪਾਨ ਦੇ ਆਈਚੀ-ਨਾਗੋਯਾ ਏਸ਼ੀਆਈ ਖੇਡਾਂ ਵਿੱਚ ਹਾਕੀ ਮੁਕਾਬਲਿਆਂ ਦੇ ਆਖਰੀ ਪੜਾਅ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਪ੍ਰਸਤਾਵਿਤ ਦੌਰਾ 30 ਸਤੰਬਰ ਤੋਂ 3 ਅਕਤੂਬਰ ਤੱਕ ਹੋਣਾ ਸੀ।

ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ ਮੈਦਾਨ ਵਿੱਚ ਸਮਰਥਨ ਦੇਣ ਦੇ ਨਾਲ ਪੰਜਾਬ ਵਿੱਚ ਹੋਣ ਵਾਲੀ ਮੈਨਜ਼ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਦੇ ਪ੍ਰਬੰਧਾਂ ਨੂੰ ਵੀ ਦੇਖਣਾ ਸੀ। ਇਹ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿੱਚ ਹੋਣਾ ਤੈਅ ਹੈ।

ਕੇਂਦਰ ਨੇ ਸੁਰੱਖਿਆ ਦਾ ਦਿੱਤਾ ਹਵਾਲਾ

ਇੰਡੀਅਨ ਐਕਸਪ੍ਰੈੱਸ ਦੀ ਰਿਪੋਰਟ ਮੁਤਾਬਕ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਕਿ ਇੰਨੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਦੌਰਾਨ ਮੁੱਖ ਮੰਤਰੀ ਦੀ ਸੁਰੱਖਿਆ ਯਕੀਨੀ ਬਣਾਉਣਾ ਚੁਣੌਤੀਪੂਰਨ ਹੋ ਸਕਦਾ ਹੈ। ਇਸੇ ਆਧਾਰ ’ਤੇ ਪ੍ਰਸਤਾਵਿਤ ਦੌਰੇ ਲਈ ਮਨਜ਼ੂਰੀ ਨਹੀਂ ਦਿੱਤੀ ਗਈ।

ਪਹਿਲਾਂ ਵੀ ਵਿਦੇਸ਼ ਦੌਰਿਆਂ ਲਈ ਮਨਜ਼ੂਰੀ ਦਾ ਮੁੱਦਾ ਆਇਆ ਸਾਹਮਣੇ

ਰਿਪੋਰਟਾਂ ਮੁਤਾਬਕ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਦੀਆਂ ਕੁਝ ਪ੍ਰਸਤਾਵਿਤ ਵਿਦੇਸ਼ ਯਾਤਰਾਵਾਂ ਨੂੰ ਕੇਂਦਰੀ ਮਨਜ਼ੂਰੀ ਨਹੀਂ ਮਿਲੀ ਸੀ। ਅਗਸਤ 2024 ਵਿੱਚ ਪੈਰਿਸ ਓਲੰਪਿਕ ਲਈ ਉਨ੍ਹਾਂ ਦੇ ਦੌਰੇ ਨੂੰ ਮਨਜ਼ੂਰੀ ਨਹੀਂ ਮਿਲੀ ਸੀ। ਇਸ ਤੋਂ ਬਾਅਦ ਜਨਵਰੀ 2026 ਵਿੱਚ ਨਿਵੇਸ਼ ਸਬੰਧੀ ਪ੍ਰੋਗਰਾਮਾਂ ਲਈ ਪ੍ਰਸਤਾਵਿਤ ਯੂਕੇ ਅਤੇ ਇਜ਼ਰਾਈਲ ਦੌਰੇ ਨੂੰ ਵੀ ਮਨਜ਼ੂਰੀ ਨਹੀਂ ਮਿਲੀ ਸੀ। ਹਾਲਾਂਕਿ, ਮਾਨ ਦਸੰਬਰ 2025 ਵਿੱਚ ਅਧਿਕਾਰਤ ਪ੍ਰੋਗਰਾਮ ਤਹਿਤ ਜਪਾਨ ਦਾ ਦੌਰਾ ਕਰ ਚੁੱਕੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments