HomePunjabCM ਭਗਵੰਤ ਮਾਨ ਦੇ OSD ਮਨਜੀਤ ਸਿੱਧੂ ਨੇ ਅਚਾਨਕ ਦਿੱਤਾ ਅਸਤੀਫ਼ਾ

CM ਭਗਵੰਤ ਮਾਨ ਦੇ OSD ਮਨਜੀਤ ਸਿੱਧੂ ਨੇ ਅਚਾਨਕ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਕਈ ਸਾਲਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਸਾਥੀ ਰਹੇ ਮਨਜੀਤ ਸਿੰਘ ਸਿੱਧੂ (OSD Manjit Sidhu) ਨੇ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ੁੱਕਰਵਾਰ ਨੂੰ ਭੇਜਿਆ ਗਿਆ ਅਸਤੀਫ਼ਾ ਮੁੱਖ ਮੰਤਰੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪ੍ਰਵਾਨ ਕਰ ਲਿਆ ਗਿਆ ਹੈ।

ਇਹ ਸਮੁੱਚਾ ਘਟਨਾਕ੍ਰਮ ਕਾਫ਼ੀ ਅਚਨਚੇਤ ਅਤੇ ਸਿਆਸੀ ਹਲਕਿਆਂ ਵਿੱਚ ਇੱਕ ਹੈਰਾਨ ਕਰਨ ਵਾਲੀ ਖ਼ਬਰ ਸੀ ਕਿਉਂਕਿ ਮਨਜੀਤ ਸਿੰਘ ਸਿੱਧੂ ਅਤੇ (ਮੁੱਖ ਮੰਤਰੀ) ਭਗਵੰਤ ਮਾਨ ਨਾ ਸਿਰਫ਼ ਸੁਨਾਮ ਦੇ ਇੱਕੋ ਕਾਲਜ ਵਿੱਚ ਪੜ੍ਹੇ ਅਤੇ ਇਕੱਠੇ ਰਹਿੰਦੇ ਸਨ, ਸਗੋਂ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ, ਉਦੋਂ ਤੋਂ ਹੀ ਮਨਜੀਤ ਸਿੰਘ ਸਿੱਧੂ ਉਨ੍ਹਾਂ ਲਈ ਮੀਡੀਆ ਕੋਆਰਡੀਨੇਟਰ ਵਜੋਂ ਕੰਮ ਕਰ ਰਹੇ ਸਨ।

ਜਾਣਕਾਰੀ ਮੁਤਾਬਕ ਮਨਜੀਤ ਸਿੰਘ ਸਿੱਧੂ ਨੇ ਨਿੱਜੀ ਕਾਰਣਾਂ ਦਾ ਹਵਾਲਾ ਦਿੰਦਿਆਂ ਅਫ਼ਸਰ ਆਨ ਸਪੈਸ਼ਲ ਡਿਊਟੀ ਟੂ ਸੀ.ਐੱਮ. ਪੰਜਾਬ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸ਼ੁੱਕਰਵਾਰ ਨੂੰ ਭੇਜ ਦਿੱਤਾ ਸੀ, ਜਿਸ ਤੋਂ ਬਾਅਦ ਰਸਮੀਂ ਤੌਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਮੁੱਖ ਸਕੱਤਰ ਵਲੋਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਭੇਜਿਆ ਗਿਆ ਤੇ ਉਥੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਦੇ ਓ.ਐੱਸ.ਡੀ. ਦੇ ਤੌਰ ’ਤੇ ਨਿਯੁਕਤ ਹੋਣ ਤੋਂ ਪਹਿਲਾਂ ਮਨਜੀਤ ਸਿੰਘ ਸਿੱਧੂ ਪਾਰਟੀ ਲਈ ਪੰਜਾਬ ਵਿਧਾਨਸਭਾ ਵਿਚ ਦਫ਼ਤਰ ਸਕੱਤਰ ਦੇ ਤੌਰ ’ਤੇ ਵੀ ਕੰਮ ਕਰਦੇ ਰਹੇ ਸਨ। ਮੁੱਖ ਵਿਰੋਧੀ ਪਾਰਟੀ ਦੇ ਤੌਰ ’ਤੇ ਆਮ ਆਦਮੀ ਪਾਰਟੀ ਲਈ ਮੀਡੀਆ ਕੋਆਰਡੀਨੇਟ ਕਰਨ ਦੇ ਨਾਲ ਨਾਲ ‘ਆਪ’ ਦੇ ਈਵੈਂਟਸ ਦੀ ਦੇਖਰੇਖ ਵੀ ਕਰਦੇ ਰਹੇ ਸਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments